ਸੰਸਦ ’ਚ ਵਿਰੋਧੀ ਧਿਰ ਦਾ ਹੰਗਾਮਾ, ਬੈਠਕ ਦੇ ਕਰੀਬ 5 ਮਿੰਟ ਬਾਅਦ ਹੀ ਲੋਕ ਸਭਾ ਮੁਲਤਵੀ

Tuesday, Jul 20, 2021 - 11:38 AM (IST)

ਸੰਸਦ ’ਚ ਵਿਰੋਧੀ ਧਿਰ ਦਾ ਹੰਗਾਮਾ, ਬੈਠਕ ਦੇ ਕਰੀਬ 5 ਮਿੰਟ ਬਾਅਦ ਹੀ ਲੋਕ ਸਭਾ ਮੁਲਤਵੀ

ਨਵੀਂ ਦਿੱਲੀ— 19 ਜੁਲਾਈ ਤੋਂ ਸ਼ੁਰੂ ਹੋਏ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ਵਿਚ ਆਪਣੇ ਕੈਬਨਿਟ ਮੰਤਰੀਆਂ ਦਾ ਪਰਿਚੈ ਤੱਕ ਨਹੀਂ ਕਰਵਾ ਸਕੇ। ਅੱਜ ਯਾਨੀ ਕਿ ਮੰਗਲਵਾਰ ਨੂੰ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਵੀ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਫੋਨ ਟੈਪਿੰਗ ਵਿਵਾਦ ’ਤੇ ਸੰਸਦ ਵਿਚ ਜ਼ੋਰਦਾਰ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਬੈਠਕ ਸ਼ੁਰੂ ਹੋਣ ਦੇ ਕਰੀਬ 5 ਮਿੰਟ ਬਾਅਦ ਹੀ ਦੁਪਹਿਰ 2 ਵਜੇ ਤੱਕ ਮੁਲਵਤੀ ਕਰ ਦਿੱਤੀ ਗਈ। 

ਇਹ ਵੀ ਪੜ੍ਹੋ: ਮਾਨਸੂਨ ਸੈਸ਼ਨ: PM ਮੋਦੀ ਦੀ ਵਿਰੋਧੀ ਧਿਰ ਨੂੰ ਅਪੀਲ- ਸਵਾਲ ਪੁੱਛੋ ਪਰ ਸਰਕਾਰ ਨੂੰ ਵੀ ਦਿਓ ਜਵਾਬ ਦਾ ਮੌਕਾ

PunjabKesari

ਦੱਸ ਦੇਈਏ ਕਿ ਸੰਸਦ ਵਿਚ ਫੋਨ ਟੈਪਿੰਗ ਜ਼ਰੀਏ ਜਾਸੂਸੀ ਦਾ ਮਾਮਲਾ ਪਹਿਲੇ ਦਿਨ ਵੀ ਛਾਇਆ ਰਿਹਾ। ਵਿਰੋਧੀ ਧਿਰ ਦਾ ਇੰਨਾ ਹੰਗਾਮਾ ਹੋਇਆ ਸੀ ਕਿ ਕੇਂਦਰੀ ਸੰਚਾਰ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਸਫਾਈ ਦੇਣੀ ਪਈ। ਉਨ੍ਹਾਂ ਕਿਹਾ ਸੀ ਕਿ ਫੋਨ ਟੈਪਿੰਗ ਨਾਲ ਜਾਸੂਸੀ ਦੇ ਦੋਸ਼ ਗਲਤ ਹਨ। ਜੋ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ਦੇ ਤੱਥ ਗੁਮਰਾਹ ਕਰਨ ਵਾਲੇ ਹਨ। ਇਸ ਦੋਸ਼ ਦਾ ਕੋਈ ਆਧਾਰ ਨਹੀਂ ਹੈ। ਇਸ ਤਰ੍ਹਾਂ ਦੇ ਦੋਸ਼ ਪਹਿਲਾਂ ਵੀ ਲਾਏ ਜਾ ਚੁੱਕੇ ਹਨ ਅਤੇ ਪਹਿਲਾਂ ਵੀ ਖਾਰਜ ਕੀਤਾ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਸੰਸਦ ’ਚ PM ਮੋਦੀ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

PunjabKesari

ਓਧਰ ਵੱਖ-ਵੱਖ ਮੁੱਦਿਆਂ ’ਤੇ ਵੱਖ-ਵੱਖ ਦਲਾਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਬੈਠਕ ਸ਼ੁਰੂ ਹੋਣ ਦੇ ਕੁਝ ਦਿਨਾਂ ਬਾਅਦ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।  ਦੱਸਣਯੋਗ ਹੈ ਕਿ ਸੰਸਦ ਦੇ ਦੋਹਾਂ ਸਦਨਾਂ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਅਜੇ ਕੋਰੋਨਾ ਦੀ ਭਿਆਨਕ ਤ੍ਰਾਸਦੀ, ਕਿਸਾਨ ਅੰਦੋਲਨ, ਮਹਿੰਗਾਈ, ਬੇਰੁਜ਼ਗਾਰੀ, ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਰਾਫੇਲ ਸੌਦੇ ਵਰਗੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨਾ ਹੈ।

ਇਹ ਵੀ ਪੜ੍ਹੋ: ਰਾਜ ਸਭਾ ’ਚ ਵੀ ਸੰਸਦ ਮੈਂਬਰਾਂ ਦਾ ਹੰਗਾਮਾ, ਮੋਦੀ ਬੋਲੇ- ਵਿਰੋਧੀ ਧਿਰ ਦੀ ਮਾਨਸਿਕਤਾ ‘ਮਹਿਲਾ ਵਿਰੋਧੀ’ 

ਇਹ ਵੀ ਪੜ੍ਹੋ: ਰਾਜ ਸਭਾ ’ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਪੂਰੇ ਦਿਨ ਲਈ ਮੁਲਤਵੀ


author

Tanu

Content Editor

Related News