ਅੱਜ ਅਹਿਮਦਾਬਾਦ ਜਾਣਗੇ ਰਾਹੁਲ ਗਾਂਧੀ, ਕਾਂਗਰਸੀ ਵਰਕਰਾਂ ਨਾਲ ਕਰਨਗੇ ਮੀਟਿੰਗ

Saturday, Jul 06, 2024 - 06:47 AM (IST)

ਅਹਿਮਦਾਬਾਦ — ਗੁਜਰਾਤ ਕਾਂਗਰਸ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਕਿਹਾ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅਹਿਮਦਾਬਾਦ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੁਪਹਿਰ 12 ਵਜੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ- ਭਾਰੀ ਮੀਂਹ ਦੀ ਚੇਤਾਵਨੀ, ਇਸ ਜ਼ਿਲ੍ਹੇ ਦੇ 12ਵੀਂ ਤੱਕ ਦੇ ਸਕੂਲ ਅੱਜ ਰਹਿਣਗੇ ਬੰਦ

ਰਾਹੁਲ ਗਾਂਧੀ ਦੇ ਗੁਜਰਾਤ ਦੌਰੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਂਗਰਸ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਕਿਹਾ, "ਸਾਡੇ ਆਗੂ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ 6 ਜੁਲਾਈ ਨੂੰ ਅਹਿਮਦਾਬਾਦ ਸਥਿਤ ਸੂਬਾ ਕਾਂਗਰਸ ਦਫ਼ਤਰ ਆ ਰਹੇ ਹਨ। ਉਹ ਕਾਂਗਰਸ ਪਰਿਵਾਰ ਦੇ ਵਰਕਰਾਂ ਦਾ ਮਾਰਗਦਰਸ਼ਨ ਕਰਨਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ।" "ਮੈਨੂੰ ਗੁਜਰਾਤ ਭਰ ਤੋਂ ਬਹੁਤ ਸਾਰੇ ਲੋਕਾਂ ਦੇ ਫੋਨ ਆਏ ਹਨ, ਜਿਨ੍ਹਾਂ ਨਾਲ ਭਾਜਪਾ ਦੇ ਸ਼ਾਸਨ ਵਿੱਚ ਬੇਇਨਸਾਫੀ ਹੋਈ ਹੈ; ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨਿਆਂ ਲਈ ਲੜਦੇ ਹਨ।'' ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਜਪਾ 'ਤੇ ਭਰੋਸਾ ਸੀ ਪਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਉਹ ਰਾਹੁਲ ਗਾਂਧੀ ਦੇ ਸਾਹਮਣੇ ਆਪਣੀ ਗੱਲ ਰੱਖਣਾ ਚਾਹੁੰਦੇ ਹਨ, ਇਸ ਲਈ ਅਸੀਂ ਉਨ੍ਹਾਂ (ਰਾਹੁਲ ਗਾਂਧੀ) ਨੂੰ ਵੀ ਉਨ੍ਹਾਂ ਨਾਲ ਗੱਲ ਕਰਨ ਦੀ ਬੇਨਤੀ ਕੀਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News