ਜਿਹੜੇ ਮੈਂਬਰਾਂ ਨੂੰ ਬੋਲਣ ਦੀ ਮਨਜ਼ੂਰੀ ਨਹੀਂ ਮਿਲੀ, ਉਨ੍ਹਾਂ ਦੀ ਗੱਲ ਦਾ ਜਵਾਬ ਦੇਣ ਦੀ ਆਦਤ ਛੱਡਣ ਮੰਤਰੀ : ਬਿਰਲਾ
Wednesday, Dec 04, 2024 - 12:09 PM (IST)
ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ ਨੂੰ ਸਦਨ ਵਿਚ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਮੈਂਬਰਾਂ ਦੀਆਂ ਗੱਲਾਂ ਦਾ ਜਵਾਬ ਦੇਣ ਦੀ ਆਦਤ ਛੱਡ ਦੇਣ ਜਿਨ੍ਹਾਂ ਨੂੰ ਕੁਰਸੀ ਤੋਂ ਬੋਲਣ ਦੀ ਇਜਾਜ਼ਤ ਨਹੀਂ ਮਿਲੀ ਹੈ। ਉਨ੍ਹਾਂ ਇਹ ਟਿੱਪਣੀ ਉਦੋਂ ਕੀਤੀ ਜਦੋਂ ਲੋਕ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ ਨਾਲ ਸਬੰਧਤ ਪੂਰਕ ਸਵਾਲ ਪੁੱਛੇ ਜਾ ਰਹੇ ਸਨ।
ਵਿਭਾਗ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਜਦੋਂ ਇਕ ਸਪਲੀਮੈਂਟਰੀ ਸਵਾਲ ਦਾ ਜਵਾਬ ਦੇ ਰਹੇ ਸਨ ਤਾਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੁਝ ਟਿੱਪਣੀਆਂ ਕੀਤੀਆਂ, ਜਿਸ ਦੇ ਜਵਾਬ 'ਚ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੂੰ ਕੁਝ ਕਹਿੰਦੇ ਸੁਣਿਆ ਗਿਆ। ਇਸ 'ਤੇ ਬਿਰਲਾ ਨੇ ਕਿਹਾ,''ਮੰਤਰੀਆਂ ਨੂੰ ਬੇਨਤੀ ਹੈ ਕਿ ਜਿਸ ਨੂੰ (ਮੈਂਬਰ ਨੂੰ) ਮਨਜ਼ੂਰੀ ਦਿੱਤੀ, ਉਨ੍ਹਾਂ ਦਾ ਜਵਾਬ ਦੇਣ ਦੀ ਆਦਤ ਛੱਡ ਦੇਣ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8