ਓਮ ਬਿਰਲਾ ਨੇ ਕੀਤੀ ਐੱਸ.ਐੱਲ.ਧਰਮੇਗੌੜਾ ਦੀ ਮੌਤ ਦੀ ਉੱਚ ਪੱਧਰੀ ਜਾਂਚ ਦੀ ਮੰਗ

12/30/2020 5:49:00 PM

ਨਵੀਂ ਦਿੱਲੀ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਹੈ ਕਿ ਕਰਨਾਟਕ ਵਿਧਾਨ ਪ੍ਰੀਸ਼ਦ ਦੇ ਡਿਪਟੀ ਸਪੀਕਰ ਐੱਸ.ਐੱਲ. ਧਰਮੇਗੌੜਾ ਦੀ ਮੌਤ ਦੇ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਜ਼ਰੂਰੀ ਹੈ। ਬਿਰਲਾ ਨੇ ਕਿਹਾ,''ਕਰਨਾਟਕ ਵਿਧਾਨ ਪ੍ਰੀਸ਼ਦ ਡਿਪਟੀ ਸਪੀਕਰ ਧਰਮੇਗੌੜਾ ਦੀ ਮੌਤ ਦੀ ਦੁਖਦ ਖ਼ਬਰ ਤੋਂ ਪਰੇਸ਼ਾਨ ਹਾਂ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਮੇਰੀ ਹਮਦਰਦੀ।'' 

ਇਹ ਵੀ ਪੜ੍ਹੋ : ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ

ਓਮ ਬਿਰਲਾ ਨੇ ਕਿਹਾ ਕਿ ਧਰਮੇਗੌੜਾ ਨਾਲ ਸਦਨ 'ਚ ਹੋਈ ਮੰਦਭਾਗੀ ਘਟਨਾ ਲੋਕਤੰਤਰ ਦੇ ਮਾਣ-ਸਨਮਾਨ 'ਤੇ ਵੱਡੀ ਸੱਟ ਹੈ। ਉਨ੍ਹਾਂ ਦੀ ਮੌਤ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਜ਼ਰੂਰੀ ਹੈ। ਸੰਵਿਧਾਨਕ ਸੰਸਥਾਵਾਂ ਦੇ ਮਾਣ ਅਤੇ ਅਧਿਕਾਰੀਆਂ ਦੇ ਮਾਣ ਅਤੇ ਆਜ਼ਾਦੀ ਨੂੰ ਸੁਰੱਖਿਅਤ ਬਣਾਏ ਰੱਖਣਾ ਸਾਡੀ ਜ਼ਿੰਮੇਵਾਰੀ ਹੈ।''

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News