''ਇਕ ਰਾਸ਼ਟਰ-ਇਕ ਚੋਣ'' ਸੰਬੰਧੀ ਸੰਯੁਕਤ ਕਮੇਟੀ ਦਾ ਕਾਰਜਕਾਲ ਮਾਨਸੂਨ ਸੈਸ਼ਨ ਤੱਕ ਵਧਿਆ
Tuesday, Mar 25, 2025 - 01:01 PM (IST)

ਨਵੀਂ ਦਿੱਲੀ- ਦੇਸ਼ 'ਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਦੀ ਵਿਵਸਥਾ ਕਰਨ ਵਾਲੇ 2 ਬਿੱਲਾਂ 'ਤੇ ਵਿਚਾਰ ਕਰਨ ਲਈ ਗਠਿਤ ਸੰਸਦ ਦੀ ਸੰਯੁਕਤ ਕਮੇਟੀ ਦਾ ਕਾਰਜਕਾਲ ਮੰਗਲਵਾਰ ਨੂੰ ਇਸ ਸਾਲ ਮਾਨਸੂਨ ਸੈਸ਼ਨ ਦੇ ਆਖ਼ਰੀ ਹਫ਼ਤੇ ਦੇ ਪਹਿਲੇ ਦਿਨ ਤੱਕ ਵਧਾ ਦਿੱਤਾ ਗਿਆ। ਇਸ ਸਾਂਝੀ ਕਮੇਟੀ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਪੀਪੀ ਚੌਧਰੀ ਨੇ ਲੋਕ ਸਭਾ 'ਚ ਕਮੇਟੀ ਦੇ ਕਾਰਜਕਾਲ ਨੂੰ ਵਧਾਉਣ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਦਨ ਨੇ ਆਵਾਜ਼ੀ ਵੋਟ ਨਾਲ ਮਨਜ਼ੂਰੀ ਦੇ ਦਿੱਤੀ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠੇ ਕਰਵਾਉਣ ਦੇ ਪ੍ਰਬੰਧ ਵਾਲੇ 'ਸੰਵਿਧਾਨ (129ਵਾਂ ਸੋਧ) ਬਿੱਲ, 2024' ਅਤੇ ਉਸ ਨਾਲ ਜੁੜੇ 'ਸੰਘ ਰਾਜ ਖੇਤਰ ਕਾਨੂੰਨ (ਸੋਧ) ਬਿੱਲ, 2024' 'ਤੇ ਸੰਸਦ ਦੀ 39 ਮੈਂਬਰੀ ਸੰਯੁਕਤ ਕਮੇਟੀ ਵਿਚਾਰ ਕਰ ਰਹੀ ਹੈ।
ਕਮੇਟੀ ਨੂੰ ਬਜਟ ਸੈਸ਼ਨ ਦੇ ਆਖ਼ਰੀ ਹਫ਼ਤੇ ਦੇ ਪਹਿਲੇ ਦਿਨ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਇਨ੍ਹਾਂ ਬਿੱਲਾਂ ਨੂੰ ਪਿਛਲੇ ਸਾਲ 17 ਦਸੰਬਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਗਿਆ ਸੀ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ 'ਚ ਨਰਿੰਦਰ ਮੋਦੀ ਸਰਕਾਰ ਨੇ 'ਇਕ ਰਾਸ਼ਟਰ-ਇਕ ਚੋਣ' 'ਤੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਸੀ ਅਤੇ ਇਸ ਨੇ ਆਪਣੀ ਰਿਪੋਰਟ 'ਚ ਇਸ ਸੰਕਲਪ ਦਾ ਜ਼ੋਰਦਾਰ ਸਮਰਥਨ ਕੀਤਾ ਸੀ। ਇਸ ਤੋਂ ਬਾਅਦ, ਕੇਂਦਰੀ ਕੈਬਨਿਟ ਨੇ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ਸਵੀਕਾਰ ਕਰ ਲਿਆ ਅਤੇ ਸਰਕਾਰ ਨੇ ਲੋਕ ਸਭਾ 'ਚ 2 ਬਿੱਲ ਪੇਸ਼ ਕੀਤਾ, ਜਿਨ੍ਹਾਂ 'ਚੋਂ ਇਕ ਸੰਵਿਧਾਨ ਸੋਧ ਬਿੱਲ ਵੀ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕਾਨੂੰਨ ਮੰਤਰੀ ਪੀਪੀ ਚੌਧਰੀ ਦੀ ਪ੍ਰਧਾਨਗੀ 'ਚ 39 ਮੈਂਬਰੀ ਸੰਯੁਕਤ ਕਮੇਟੀ ਗਠਿਤ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8