ਲੋਕ ਸਭਾ ਨੇ ਕਾਰਗਿਲ ਵਿਜੇ ਦਿਵਸ ''ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Friday, Jul 26, 2024 - 12:22 PM (IST)
ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ ਨੇ ਸ਼ੁੱਕਰਵਾਰ ਨੂੰ ਕਾਰਗਿਲ ਵਿਜੇ ਦਿਵਸ ਦੇ ਮੌਕੇ ਸ਼ੁੱਕਰਵਾਰ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਸਰਵਉੱਚ ਬਲੀਦਾਨ ਨੂੰ ਯਾਦ ਕੀਤਾ। ਸਦਨ ਦੀ ਕਾਰਵਾਈ ਸ਼ੁਰੂ ਹੋਣ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਾਰਗਿਲ ਯੁੱਧ 'ਚ ਸ਼ਹੀਦ ਹੋਏ ਫੌਜੀ ਜਵਾਨਾਂ ਅਤੇ ਜਵਾਨਾਂ ਦੀ ਬਹਾਦਰੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ,“ਅੱਜ ਸਾਡਾ ਦੇਸ਼ ਰਾਸ਼ਟਰੀ ਏਕਤਾ, ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਲਈ ਸਮਰਪਿਤ ਭਾਰਤੀ ਫ਼ੌਜ ਦੀ ਅਦਭੁੱਤ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਨ ਲਈ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਕਾਰਗਿਲ ਯੁੱਧ ਦੌਰਾਨ ਸਾਡੇ ਵੀਰ ਸੈਨਿਕਾਂ ਨੇ ਕਠਿਨ ਭੂਗੋਲਿਕ ਰੁਕਾਵਟਾਂ, ਪ੍ਰਤੀਕੂਲ ਮੌਸਮ ਦੇ ਬਾਵਜੂਦ ਸਾਹਸ ਅਤੇ ਅਸਾਧਾਰਣ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਅਤੇ ਜਿੱਤ ਪ੍ਰਾਪਤ ਕੀਤੀ।''
ਲੋਕ ਸਭਾ ਸਪੀਕਰ ਨੇ ਕਿਹਾ,''ਇਹ ਸਦਨ ਵੀਰ ਸ਼ਹੀਦਾਂ ਨੂੰ ਨਮਨ ਕਰਦੀ ਹੈ ਅਤੇ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੰਦੀ ਹੈ।'' ਇਸ ਤੋਂ ਬਾਅਦ ਮੈਂਬਰਾਂ ਨੇ ਕੁਝ ਪਲਾਂ ਲਈ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਭਾਰਤੀ ਫ਼ੌਜ ਨੇ ਲੱਦਾਖ 'ਚ ਸਥਿਤ ਕਾਰਗਿਲ ਦੀਆਂ ਬਰਫ਼ੀਲੀਆਂ ਚੋਟੀਆਂ 'ਤੇ ਲਗਭਗ ਤਿੰਨ ਮਹੀਨਿਆਂ ਤੱਕ ਚਲੇ ਯੁੱਧ 'ਚ ਜਿੱਤ ਹਾਸਲ ਕਰਦੇ ਹੋਏ 26 ਜੁਲਾਈ 1999 ਨੂੰ 'ਆਪਰੇਸ਼ਨ ਵਿਜੇ' ਦੀ ਸਫ਼ਲ ਸਮਾਪਤੀ ਦਾ ਐਲਾਨ ਕੀਤਾ ਸੀ। ਪਾਕਿਸਤਾਨ 'ਤੇ ਭਾਰਤ ਦੀ ਜਿੱਤ ਦੀ ਯਾਦ 'ਚ ਇਸ ਦਿਨ ਨੂੰ 'ਕਾਰਗਿਲ ਵਿਜੇ ਦਿਵਸ' ਵਜੋਂ ਮਨਾਇਆ ਜਾਂਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e