ਲੋਕ ਸਭਾ ’ਚ ਉਠਿਆ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਮੁੱਦਾ, GST ਦੇ ਦਾਇਰੇ ’ਚ ਲਿਆਉਣ ਦੀ ਕੀਤੀ ਮੰਗ

Saturday, Feb 13, 2021 - 05:08 PM (IST)

ਨਵੀਂ ਦਿੱਲੀ (ਵਾਰਤਾ) : ਲੋਕ ਸਭਾ ਵਿਚ ਅੱਜ ਮੰਗ ਕੀਤੀ ਗਈ ਕਿ ਪੈਟਰੋਲੀਅਮ ਪਦਾਰਥਾਂ ਨੂੰ ਵਸਤੂ ਅਤੇ ਸੇਵਾ ਟੈਕਸ (ਜੀ.ਐਸ.ਟੀ.) ਦੇ ਦਾਇਰੇ ਵਿਚ ਲਿਆਇਆ ਜਾਣਾ ਚਾਹੀਦਾ ਹੈ ਤਾਂ ਕਿ ਜਨਤਾ ਨੂੰ ਆਸਮਾਨ ਛੂੰਹਦੀਆਂ ਕੀਮਤਾਂ ਤੋਂ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: IND v ENG: ਕਰੀਬ ਸਾਲ ਬਾਅਦ ਕ੍ਰਿਕਟ ਮੈਦਾਨ ’ਚ ਹੋਈ ਦਰਸ਼ਕਾਂ ਦੀ ਐਂਟਰੀ, ਤਸਵੀਰਾਂ ’ਚ ਵੇਖੋ ਉਤਸ਼ਾਹ

ਭਾਜਦਾ ਦੇ ਮੈਂਬਰ ਅੱਪਾ ਬਰਣੇ ਨੇ ਜ਼ੀਰੋਕਾਲ ਵਿਚ ਕਿਹਾ ਕਿ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿਚ ਜਦੋਂ ਕੱਚੇ ਤੇਲ ਦੀ ਕੀਮਤ 110 ਡਾਲਰ ਪ੍ਰਤੀ ਬੈਰਲ ਸੀ, ਉਦੋਂ ਵੀ ਦੇਸ਼ ਵਿਚ ਪੈਟਰੋਲ 65 ਰੁਪਏ ਦੇ ਭਾਅ ’ਤੇ ਵਿਕਦਾ ਸੀ ਪਰ ਅੱਜ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤਾਂ ਬਹੁਤ ਘੱਟ ਹਨ ਪਰ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਤਾਂ 90 ਰੁਪਏ ਦੇ ਉਪਰ ਅਤੇ ਕਿਤੇ 100 ਰੁਪਏ ਤੱਕ ਪਹੁੰਚ ਗਈਆਂ ਹਨ, ਜਿਸ ਨਾਲ ਆਮ ਆਦਮੀ ਦੀ ਜ਼ਿੰਦਗੀ ਮੁਸ਼ਕਲ ਹੋ ਗਈ ਹੈ।

ਇਹ ਵੀ ਪੜ੍ਹੋ: ਲਾਲ ਕਿਲਾ ਹਿੰਸਾ ਦਾ ਮਾਸਟਰਮਾਈਂਡ ਕੋਈ ਹੋਰ...? ਅਭਿਨੇਤਾ ਦੀਪ ਸਿੱਧੂ ਤੇ ਇਕਬਾਲ ਸਨ ਸਿਰਫ ਮੋਹਰਾ

ਉਨ੍ਹਾਂ ਕਿਹਾ ਕਿ ਦੇਸ਼ ਵਿਚ ਸ਼ੁੱਧ ਤੇਲ ਦੀ ਕੀਮਤ ਕਰੀਬ 28 ਰੁਪਏ ਦੇ ਆਸ-ਪਾਸ ਹੈ, ਜਦੋਂਕਿ ਕੇਂਦਰ ਅਤੇ ਸੂਬਿਆਂ ਵੱਲੋਂ 62 ਰੁਪਏ ਤੋਂ ਵੱਧ ਟੈਕਸ ਅਤੇ ਸੈਸ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੈਟਰੋਲ ਡੀਜ਼ਲ ਨੂੰ ਜੀ.ਐਸ.ਟੀ. ਦੇ ਅਧੀਨ ਲਿਆਉਣਾ ਚਾਹੀਦਾ ਹੈ ਤਾਂ ਕਿ ਦੇਸ਼ ਵਿਚ 50 ਰੁਪਏ ਦੀ ਕੀਮਤ ’ਤੇ ਪੈਟਰੋਲ ਮਿਲ ਸਕੇ ਅਤੇ ਲੋਕਾਂ ਦਾ ਜੀਵਨ ਆਸਾਨ ਹੋ ਸਕੇ। ਇਸ ਤੋਂ ਪਹਿਲਾਂ ਸ਼ਿਵਸੈਨਾ ਦੇ ਵਿਨਾਇਕ ਰਾਊਤ ਨੇ ਵੀ ਇਹੀ ਮਾਮਲਾ ਚੁੱਕਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਨਾਲ ਪੈਟਰੋਲ ਅਤੇ ਡੀਜ਼ਦ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ, ਇਹ ਬਹੁਤ ਚਿੰਤਾ ਦੀ ਗੱਲ ਹੈ। ਆਮ ਆਦਮੀ ਮਹਿੰਗਾਈ ਤੋਂ ਪਰੇਸ਼ਾਨ ਹੈ। ਵਾਹਨ ਚਲਾਉਣ ਵਿਚ ਮੁਸ਼ਕਲਾਂ ਆ ਰਹੀਆਂ ਹਨ। ਲੋਕਾਂ ਦਾ ਘਰੇਲੂ ਖ਼ਰਚ ’ਤੇ ਕਾਬੂ ਰੱਖਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਸਰਕਾਰ ਨੂੰ ਇਨ੍ਹਾਂ ਕੀਮਤਾਂ ਨੂੰ ਕਾਬੂ ਵਿਚ ਲਿਆਉਣ ਲਈ ਸਮੁਚਿਤ ਕਦਮ ਤੁਰੰਤ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ: ਹੁਣ ਅੰਤਰਰਾਸ਼ਟਰੀ ਕਾਮੇਡੀਅਨ ਟ੍ਰੇਵਰ ਨੋਹ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਟਿੱਪਣੀ, ਜਾਣੋ ਕੀ ਕਿਹਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।   

  


cherry

Content Editor

Related News