ਮਾਰਚ ਮਹੀਨੇ ਦੀ ਇਸ ਤਾਰੀਖ਼ ਨੂੰ ਹੋ ਸਕਦੈ ਲੋਕ ਸਭਾ ਚੋਣ ਪ੍ਰੋਗਰਾਮ ਦਾ ਐਲਾਨ

Friday, Feb 23, 2024 - 06:09 PM (IST)

ਨਵੀਂ ਦਿੱਲੀ (ਏਜੰਸੀ)- ਪੂਰੀ ਸੰਭਾਵਨਾ ਹੈ ਕਿ ਭਾਰਤੀ ਚੋਣ ਕਮਿਸ਼ਨ 13-14 ਮਾਰਚ ਨੂੰ ਆਉਣ ਵਾਲੀਆਂ ਸੰਸਦੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਚੋਣ ਕਮਿਸ਼ਨ ਦੇ ਐਲਾਨ ਦੇ ਤੁਰੰਤ ਬਾਅਦ ਚੋਣ ਜ਼ਾਬਤਾ ਲਾਗੂ ਹੋ ਜਾਵੇਗੀ। ਚੋਣ ਕਮਿਸ਼ਨ ਟੀਮਾਂ ਨੇ ਹੁਣ ਤੱਕ ਕਈ ਸੂਬਿਆਂ ਦਾ ਦੌਰਾ ਕੀਤਾ ਹੈ ਅਤੇ ਉੱਥੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ ਹਨ। ਚੋਣ ਕਮਿਸ਼ਨ ਅਧਿਕਾਰੀ ਮੌਜੂਦਾ ਸਮੇਂ ਤਾਮਿਲਨਾਡੂ ਦਾ ਦੌਰਾ ਕਰ ਰਹੇ ਹਨ, ਜਿੱਥੇ ਉਹ ਰਾਜ ਮਸ਼ੀਨਰੀ ਵਲੋਂ ਚੋਣ ਸੰਬੰਧੀ ਤਿਆਰੀਆਂ ਦੀ ਪੂਰੀ ਜਾਣਕਾਰੀ ਲੈ ਰਹੇ ਹਨ। ਆਉਣ ਵਾਲੇ ਅਗਲੇ ਹਫ਼ਤੇ ਚੋਣ ਕਮਿਸ਼ਨ ਉੱਤਰ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦਾ ਦੌਰਾ ਕਰੇਗਾ। 

ਸੂਤਰਾਂ ਨੇ ਦੱਸਿਆ ਕਿ ਚੋਣ ਤਿਆਰੀਆਂ ਅਤੇ ਉੱਥੇ ਸੁਰੱਖਿਆ ਦ੍ਰਿਸ਼ ਦਾ ਮੁਲਾਂਕਣ ਕਰਨ ਲਈ ਕਮਿਸ਼ਨ 11-12 ਮਾਰਚ ਨੂੰ ਜੰਮੂ ਕਸ਼ਮੀਰ ਦਾ ਦੌਰਾ ਕਰੇਗਾ। ਸਥਿਤੀ ਦਾ ਜਾਇਜ਼ਾ ਲੈਣ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਵੱਖ-ਵੱਖ ਰਾਜਾਂ ਦਾ ਦੌਰਾ ਕਰਨ ਲਈ ਚੋਣ ਕਮਿਸ਼ਨ ਦੇ ਪ੍ਰੋਗਰਾਮ 'ਚ ਜੰਮੂ ਕਸ਼ਮੀਰ ਅੰਤਿਮ ਸਥਾਨ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕਮਿਸ਼ਨ ਜੰਮੂ ਕਸ਼ਮੀਰ ਤੋਂ ਆਉਣ ਦੇ ਤੁਰੰਤ ਬਾਅਦ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ। ਦੱਸਣਯੋਗ ਹੈ ਕਿ 7 ਪੜਾਵਾਂ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ, ਜਦੋਂ ਕਿ 9 ਪੜਾਵਾਂ ਵਾਲੀਆਂ 2014 ਦੀਆਂ ਸੰਸਦੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ 5 ਮਾਰਚ ਨੂੰ ਕੀਤਾ ਗਿਆ ਸੀ। ਇਸ ਸਾਲ ਲੋਕ ਸਭਾ ਚੋਣਾਂ 'ਚ ਲਗਭਗ 97 ਕਰੋੜ ਭਾਰਤੀ ਵੋਟ ਕਰਨ ਦੇ ਯੋਗ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News