ਪ੍ਰਿਯੰਕਾ ਦਾ ਭਾਸ਼ਣ ਮੇਰੇ ਪਹਿਲੇ ਭਾਸ਼ਣ ਨਾਲੋਂ ਵਧੀਆ ਸੀ: ਰਾਹੁਲ ਗਾਂਧੀ
Friday, Dec 13, 2024 - 04:34 PM (IST)

ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੰਸਦ ਵਿਚ ਚਰਚਾ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਭਾਸ਼ਣ ਨੂੰ ਆਪਣੇ ਪਹਿਲੇ ਭਾਸ਼ਣ ਨਾਲੋਂ ਬਿਹਤਰ ਕਰਾਰ ਦਿੱਤਾ। ਵਾਇਨਾਡ ਤੋਂ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਦਾ ਇਹ ਪਹਿਲਾ ਭਾਸ਼ਣ ਸੀ। ਆਪਣੇ ਭਾਸ਼ਣ ਤੋਂ ਬਾਅਦ ਰਾਹੁਲ ਗਾਂਧੀ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨੂੰ ਕਿਹਾ,"ਇਹ ਮੇਰੇ ਪਹਿਲੇ ਭਾਸ਼ਣ ਨਾਲੋਂ ਬਿਹਤਰ ਸੀ।"
ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਪ੍ਰਿਯੰਕਾ ਗਾਂਧੀ ਦੇ ਭਾਸ਼ਣ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਹ ਪਹਿਲੀ ਵਾਰ ਸੰਸਦ ਮੈਂਬਰ ਵਾਂਗ ਨਹੀਂ ਬੋਲੇ ਅਤੇ ਉਨ੍ਹਾਂ ਨੇ ਸਰਕਾਰ ਨੂੰ ਸਹੀ ਸਲਾਹ ਦਿੱਤੀ ਕਿ ਉਹ ਅਤੀਤ 'ਤੇ ਵਿਅੰਗ ਕਰਨ ਦੀ ਬਜਾਏ ਮੌਜੂਦਾ ਸਮੇਂ ਬਾਰੇ ਗੱਲ ਕਰੇ। ਪ੍ਰਿਯੰਕਾ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਅਤੇ ਦਾਅਵਾ ਕੀਤਾ ਕਿ ਜੇਕਰ ਲੋਕ ਸਭਾ ਚੋਣਾਂ ਦੇ ਨਤੀਜੇ ਇਸ ਤਰ੍ਹਾਂ ਨਾ ਆਉਂਦੇ ਤਾਂ ਇਹ ਸਰਕਾਰ ਸੰਵਿਧਾਨ ਨੂੰ ਬਦਲਣ ਦਾ ਕੰਮ ਕਰਦੀ। 'ਭਾਰਤ ਦੇ ਸੰਵਿਧਾਨ ਦੇ 75 ਸਾਲਾਂ ਦੇ ਸ਼ਾਨਦਾਰ ਸਫ਼ਰ' 'ਤੇ ਚਰਚਾ ਵਿਚ ਹਿੱਸਾ ਲੈਂਦਿਆਂ ਕਾਂਗਰਸ ਜਨਰਲ ਸਕੱਤਰ ਨੇ ਦੋਸ਼ ਲਾਇਆ ਕਿ 'ਇਕ ਵਿਅਕਤੀ' ਨੂੰ ਬਚਾਉਣ ਲਈ ਦੇਸ਼ ਦੀ ਜਨਤਾ ਨੂੰ ਨਕਾਰਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8