ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Thursday, Aug 21, 2025 - 12:37 PM (IST)

ਨੈਸ਼ਨਲ ਡੈਸਕ : ਵੀਰਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਥਿਤ "ਵੋਟ ਚੋਰੀ" ਅਤੇ ਕੁਝ ਹੋਰ ਮੁੱਦਿਆਂ 'ਤੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਇੱਕ ਮਿੰਟ ਦੇ ਅੰਦਰ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਮੌਜੂਦਾ ਮਾਨਸੂਨ ਸੈਸ਼ਨ ਦੇ ਆਖਰੀ ਦਿਨ, ਜਿਵੇਂ ਹੀ ਪ੍ਰਸ਼ਨ ਕਾਲ ਸਵੇਰੇ 11 ਵਜੇ ਸ਼ੁਰੂ ਹੋਇਆ, ਵਿਰੋਧੀ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹੰਗਾਮੇ ਨੂੰ ਵੇਖਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ, "ਮਾਨਯੋਗ ਮੈਂਬਰ, ਅੱਜ ਸੈਸ਼ਨ ਦਾ ਆਖਰੀ ਦਿਨ ਹੈ। ਜੇਕਰ ਤੁਸੀਂ ਪ੍ਰਸ਼ਨ ਕਾਲ ਚੱਲਣ ਦੀ ਇਜਾਜ਼ਤ ਨਹੀਂ ਦੇ ਰਹੇ ਹੋ, ਤਾਂ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕੀਤੀ ਜਾਂਦੀ ਹੈ।" ਮਾਨਸੂਨ ਸੈਸ਼ਨ 21 ਜੁਲਾਈ ਨੂੰ ਸ਼ੁਰੂ ਹੋਇਆ ਸੀ। ਇਸ ਤੋਂ ਬਾਅਗ ਮੁੜ ਕਾਰਵਾਈ ਸ਼ੁਰੂ ਕੀਤੀ ਗਈ। ਇਸ ਦੌਰਾਨ ਲੋਕ ਸਭਾ ਸਪੀਕਰ ਨੇ ਕਿਹਾ ਕਿ ਮਾਨਸੂਨ ਸੈਸ਼ਨ ਦੌਰਾਨ ਸਿਰਫ਼ 37 ਘੰਟੇ ਚਰਚਾ ਹੋ ਸਕੀ। ਜਿਸ ਵਿੱਚ ਲੋਕ ਸਭਾ ਵਿੱਚ 12 ਬਿੱਲ ਪਾਸ ਕੀਤੇ ਗਏ ਅਤੇ ਸਿਰਫ਼ 55 ਸਵਾਲਾਂ ਦੇ ਜ਼ੁਬਾਨੀ ਜਵਾਬ ਦਿੱਤੇ ਗਏ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਦਨ ਵਿੱਚ ਮੌਜੂਦ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8