ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ

Friday, Dec 20, 2024 - 11:36 AM (IST)

ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ

ਨਵੀਂ ਦਿੱਲੀ- ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸਵੇਰੇ 11 ਸ਼ੁਰੂ ਹੋਣ ਤੋਂ ਬਾਅਦ, ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੇਸ਼ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਵਾਉਣ ਦੇ ਪ੍ਰਬੰਧ ਵਾਲੇ 'ਸੰਵਿਧਾਨ (129ਵਾਂ ਸੋਧ) ਬਿੱਲ, 2024' ਅਤੇ ਉਸ ਨਾਲ ਜੁੜੇ 'ਸੰਘ ਰਾਜ ਖੇਤਰ ਕਾਨੂੰਨ (ਸੋਧ) ਬਿੱਲ, 2024' ਨੂੰ ਸੰਸਦ ਦੀ ਸੰਯੁਕਤ ਕਮੇਟੀ ਦੇ ਵਿਚਾਰ ਲਈ ਭੇਜੇ ਦਾ ਪ੍ਰਸਤਾਵ ਰੱਖਿਆ। ਸਦਨ ਨੇ ਆਵਾਜ਼ੀ ਵੋਟ ਨਾਲ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।

ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀਰਵਾਰ ਨੂੰ ਸੰਸਦ ਕੰਪਲੈਕਸ 'ਚ ਸੱਤਾ ਪੱਖ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦਰਮਿਆਨ ਹੋਈ ਧੱਕਾ-ਮੁੱਕੀ ਦੀ ਘਟਨਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਦ ਦੀ ਮਰਿਆਦਾ ਅਤੇ ਮਾਣ ਯਕੀਨੀ ਕਰਨਾ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ ਕਿਸੇ ਵੀ ਦੁਆਰ ਅਤੇ ਕੰਪਲੈਕਸ ਦੇ ਅੰਦਰ ਧਰਨਾ-ਪ੍ਰਦਰਸ਼ਨ ਨਹੀਂ ਕਰਨਾ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉੱਚਿਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਬਿਰਲਾ ਨੇ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੀ ਧੁਨ ਵਜਾਉਣ ਲਈ ਕਿਹਾ। 'ਵੰਦੇ ਮਾਤਰਮ' ਦੀ ਧੁਨ ਵਜਾਉਣ ਤੋਂ ਬਾਅਦ ਉਨ੍ਹਾਂ ਨੇ ਸਦਨ ਦੀ ਬੈਠਕ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News