ਵਿਰੋਧੀ ਧਿਰ ਦੇ ਹੰਗਾਮੇ ਦੇ ਚੱਲਦੇ ਲੋਕਸਭਾ ਦੀ ਕਾਰਵਾਈ ਕੱਲ ਤੱਕ ਲਈ ਮੁਅੱਤਲ

Tuesday, Feb 02, 2021 - 07:52 PM (IST)

ਵਿਰੋਧੀ ਧਿਰ ਦੇ ਹੰਗਾਮੇ ਦੇ ਚੱਲਦੇ ਲੋਕਸਭਾ ਦੀ ਕਾਰਵਾਈ ਕੱਲ ਤੱਕ ਲਈ ਮੁਅੱਤਲ

ਨਵੀਂ ਦਿੱਲੀ - ਵਿਰੋਧੀ ਧਿਰ ਦੇ ਹੰਗਾਮੇ ਦੇ ਚੱਲਦੇ ਲੋਕਸਭਾ ਦੀ ਕਾਰਵਾਈ ਕੱਲ ਤੱਕ ਲਈ ਮੁਅੱਤਲ ਕਰ ਦਿੱਤੀ ਗਈ ਹੈ। ਵਿਵਾਦਾਂ ਨਾਲ ਘਿਰੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਮੰਗਲਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ਾਮ 7 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਦਨ ਵਿਚ ਨਾਅਰੇਬਾਜ਼ੀ ਕਰਨ ਦੀ ਥਾਂ ਨਹੀਂ ਹੈ। ਜੇਕਰ ਤੁਸੀਂ ਚਰਚਾ ਕਰਨੀ ਹੈ ਤਾਂ ਅਸੀਂ ਤਿਆਰ ਹਾਂ। ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਨੇ ਹੰਗਾਮਾ ਜਾਰੀ ਰੱਖਿਆ, ਜਿਸ ਕਾਰਨ ਸਦਨ ਦੀ ਕਾਰਵਾਈ ਸ਼ਾਮ 7 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। 


author

Inder Prajapati

Content Editor

Related News