SIR ਦੇ 2 ਦਿਨਾਂ ਵਿਰੋਧ ਮਗਰੋਂ ਅੱਜ ਸੁਚਾਰੂ ਢੰਗ ਸ਼ੁਰੂ ਹੋਈ ਲੋਕ ਤੇ ਰਾਜ ਸਭਾ ਦੀ ਕਾਰਵਾਈ

Wednesday, Dec 03, 2025 - 02:19 PM (IST)

SIR ਦੇ 2 ਦਿਨਾਂ ਵਿਰੋਧ ਮਗਰੋਂ ਅੱਜ ਸੁਚਾਰੂ ਢੰਗ ਸ਼ੁਰੂ ਹੋਈ ਲੋਕ ਤੇ ਰਾਜ ਸਭਾ ਦੀ ਕਾਰਵਾਈ

ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਸੋਮਵਾਰ ਤੋਂ ਹੋਈ ਸੀ, ਜਿਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਹੰਗਾਮਾ ਕੀਤਾ ਗਿਆ। ਦੋ ਦਿਨਾਂ ਦੇ ਵਿਰੋਧ ਤੋਂ ਬਾਅਦ ਅੱਜ ਪਹਿਲੀ ਵਾਰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਹੀ ਢੰਗ ਨਾਲ ਚੱਲ ਰਹੀ ਹੈ। ਇਸ ਦੌਰਾਨ ਪ੍ਰਸ਼ਨ ਕਾਲ ਸੁਚਾਰੂ ਢੰਗ ਨਾਲ ਸਮਾਪਤ ਹੋਇਆ। ਇਸ ਤੋਂ ਪਹਿਲਾਂ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਦੇ ਮੁੱਦੇ 'ਤੇ ਵਿਰੋਧੀ ਮੈਂਬਰਾਂ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੋ ਦਿਨਾਂ ਲਈ ਰੁਕੀ ਰਹੀ।

ਪੜ੍ਹੋ ਇਹ ਵੀ - ਮੁੜ ਮਹਿੰਗਾ ਹੋਇਆ Gold-Silver, ਕੀਮਤਾਂ ਨੇ ਤੋੜੇ ਰਿਕਾਰਡ

ਮੰਗਲਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਵਿੱਚ ਇਸ ਗੱਲ 'ਤੇ ਸਹਿਮਤੀ ਹੋਈ ਕਿ ਸਦਨ ਸੋਮਵਾਰ ਨੂੰ ਵੰਦੇ ਮਾਤਰਮ ਦੀ ਰਚਨਾ ਦੀ 150ਵੀਂ ਵਰ੍ਹੇਗੰਢ ਅਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਚੋਣ ਸੁਧਾਰਾਂ ਦੇ ਮੁੱਦੇ 'ਤੇ ਚਰਚਾ ਕਰੇਗਾ। ਇਸ ਤੋਂ ਬਾਅਦ ਸਦਨ ਵਿੱਚ ਗਤੀਰੋਧ ਖਤਮ ਹੋਣ ਦੀ ਸੰਭਾਵਨਾ ਨਜ਼ਰ ਆਈ। ਇਸ ਤੋਂ ਬਾਅਦ ਸਦਨ ਵਿੱਚ ਪ੍ਰਸ਼ਨ ਕਾਲ ਸ਼ੁਰੂ ਹੋਇਆ ਅਤੇ ਅਸ਼ਵਨੀ ਵੈਸ਼ਨਵ, ਪ੍ਰਹਿਲਾਦ ਜੋਸ਼ੀ, ਜਯੋਤੀਰਾਦਿਤਿਆ ਸਿੰਧੀਆ ਅਤੇ ਰਾਓ ਇੰਦਰਜੀਤ ਸਿੰਘ ਸਮੇਤ ਕੇਂਦਰੀ ਮੰਤਰੀਆਂ ਨੇ ਸਬੰਧਤ ਪੂਰਕ ਸਵਾਲਾਂ ਦੇ ਜਵਾਬ ਦਿੱਤੇ। ਇਸ ਤੋਂ ਬਾਅਦ ਦੀ ਕਾਰਵਾਈ ਵੀ ਸ਼ਾਂਤੀਪੂਰਵਕ ਸ਼ੁਰੂ ਹੋਈ।

ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਭੁੱਲ ਕੇ ਨਾ ਕਰੋ ਇਹ ਗਲਤੀਆਂ

ਬੁੱਧਵਾਰ ਨੂੰ ਲੋਕ ਸਭਾ ਸੈਸ਼ਨ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਸਪੀਕਰ ਨੇ ਤਿੰਨ ਸਾਬਕਾ ਮੈਂਬਰਾਂ - ਕਾਲੀ ਪ੍ਰਸਾਦ ਪਾਂਡੇ (8ਵੀਂ ਲੋਕ ਸਭਾ ਵਿੱਚ ਬਿਹਾਰ ਦੇ ਗੋਪਾਲਗੰਜ ਹਲਕੇ ਤੋਂ ਮੈਂਬਰ), ਰਾਮੇਸ਼ਵਰ ਡੂਡੀ (13ਵੀਂ ਲੋਕ ਸਭਾ ਵਿੱਚ ਰਾਜਸਥਾਨ ਦੇ ਬੀਕਾਨੇਰ ਹਲਕੇ ਤੋਂ ਮੈਂਬਰ) ਅਤੇ ਸ਼ਿਆਮ ਸੁੰਦਰ ਲਾਲ (6ਵੀਂ ਲੋਕ ਸਭਾ ਵਿੱਚ ਰਾਜਸਥਾਨ ਦੇ ਉਸ ਸਮੇਂ ਦੇ ਬਯਾਨਾ ਹਲਕੇ ਤੋਂ ਮੈਂਬਰ) ਦੇ ਦੇਹਾਂਤ ਦਾ ਐਲਾਨ ਕੀਤਾ ਅਤੇ ਸਦਨ ਨੇ ਸਾਬਕਾ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਸਮੇਂ ਲਈ ਮੌਨ ਰੱਖਿਆ। 

ਪੜ੍ਹੋ ਇਹ ਵੀ - ਕਿਸਾਨਾਂ ਲਈ ਵੱਡੀ ਖ਼ਬਰ: ਗੰਨੇ ਦੀ MSP 'ਚ 30 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ


author

rajwinder kaur

Content Editor

Related News