ਵਿਰੋਧੀ ਧਿਰ ਦਾ ਜ਼ੋਰਦਾਰ ਹੰਗਾਮਾ, ਲੋਕ ਸਭਾ-ਰਾਜ ਸਭਾ ਬੁੱਧਵਾਰ ਤੱਕ ਮੁਲਤਵੀ
Monday, Nov 25, 2024 - 01:52 PM (IST)
ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਜ਼ਬਰਦਸਤ ਹੰਗਾਮਾ ਹੋਇਆ, ਜਿਸ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਦਨਾਂ ਦੀ ਅਗਲੀ ਕਾਰਵਾਈ ਹੁਣ ਬੁੱਧਵਾਰ ਨੂੰ ਹੋਵੇਗੀ। ਦੱਸ ਦੇਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ਦੀ ਬੈਠਕ ਇਕ ਮਿੰਟ ਦੇ ਅੰਦਰ ਹੀ ਮੁਲਤਵੀ ਕਰ ਦਿੱਤੀ ਗਈ ਅਤੇ ਪ੍ਰਸ਼ਨ ਕਾਲ ਸਮੇਤ ਕੋਈ ਵੀ ਵਿਧਾਨਕ ਕੰਮਕਾਜ ਨਹੀਂ ਹੋਇਆ। ਹੇਠਲੇ ਸਦਨ ਦੀ ਬੈਠਕ ਸ਼ੁਰੂ ਹੋਣ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੌਜੂਦਾ ਲੋਕ ਸਭਾ ਮੈਂਬਰ ਵਸੰਤ ਰਾਓ ਚਵਾਨ ਅਤੇ ਨੂਰੁਲ ਇਸਲਾਮ ਅਤੇ ਸਾਬਕਾ ਮੈਂਬਰਾਂ ਐੱਮਐੱਮ ਲਾਰੈਂਸ, ਐੱਮ ਪਾਰਵਤੀ ਅਤੇ ਹਰੀਸ਼ ਚੰਦਰ ਦੇਵਰਾਓ ਚਵਾਨ ਦੇ ਦੇਹਾਂਤ ਬਾਰੇ ਸਦਨ ਨੂੰ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ - ਯਾਤਰੀਆਂ ਲਈ ਵੱਡੀ ਖ਼ਬਰ: 1 ਦਸੰਬਰ ਤੱਕ ਰੇਲਵੇ ਨੇ ਰੱਦ ਕੀਤੀਆਂ ਕਈ ਟਰੇਨਾਂ, ਚੈੱਕ ਕਰੋ ਸੂਚੀ
ਸਦਨ ਨੇ ਕੁਝ ਪਲਾਂ ਲਈ ਮੌਨ ਧਾਰਨ ਕਰਕੇ ਮ੍ਰਿਤਕ ਸੰਸਦ ਮੈਂਬਰਾਂ ਅਤੇ ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਨੇ ਇਕ ਉਦਯੋਗਪਤੀ ਨਾਲ ਜੂੜੇ ਮਾਮਲੇ ਅਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਐਤਵਾਰ ਨੂੰ ਹੋਈ ਹਿੰਸਾ ਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਹੋਈ ਹੰਗਾਮੇ ਦੌਰਾਨ ਬਿਰਲਾ ਨੇ ਕਰੀਬ 11.05 ਵਜੇ ਸਦਨ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਸਦਨ 'ਚ ਪੁੱਜੇ ਤਾਂ ਕੇਂਦਰੀ ਮੰਤਰੀਆਂ ਸਮੇਤ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਆਪੋ-ਆਪਣੇ ਸਥਾਨ 'ਤੇ ਖੜ੍ਹੇ ਹੋ ਕੇ 'ਮੋਦੀ-ਮੋਦੀ' ਦੇ ਨਾਅਰੇ ਲਾਏ।
ਇਹ ਵੀ ਪੜ੍ਹੋ - ਭਿਆਨਕ ਤੂਫ਼ਾਨ ਦਾ ਖ਼ਤਰਾ, 11 ਰਾਜਾਂ 'ਚ ਭਾਰੀ ਮੀਂਹ ਤੇ ਠੰਡ ਦਾ ਅਲਰਟ
ਦੱਸਿਆ ਜਾ ਰਿਹਾ ਹੈ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਨੇ ਮਣੀਪੁਰ ਹਿੰਸਾ ਅਤੇ ਕੇਰਲ ਦੇ ਵਾਇਨਾਡ ਵਿੱਚ ਹੋਈ ਤਬਾਹੀ ਨੂੰ ਲੈ ਕੇ ਮੁਲਤਵੀ ਮਤਾ ਵੀ ਦਿੱਤਾ ਸੀ। ਹਾਲਾਂਕਿ ਇਨ੍ਹਾਂ ਮੁੱਦਿਆਂ 'ਤੇ ਚਰਚਾ ਨਹੀਂ ਹੋ ਸਕੀ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਿੰਸਾ ਦੇ ਮੁੱਦੇ 'ਤੇ ਭਾਜਪਾ ਨੂੰ ਘੇਰਿਆ। ਦੋਹਾਂ ਸਦਨਾਂ 'ਚ ਅਮਰੀਕਾ 'ਚ ਅਡਾਨੀ 'ਤੇ ਲੱਗੇ ਦੋਸ਼ਾਂ ਅਤੇ ਯੂਪੀ ਦੇ ਸੰਭਲ 'ਚ ਹੋਈ ਹਿੰਸਾ 'ਤੇ ਚਰਚਾ ਦੀ ਮੰਗ ਕੀਤੀ ਗਈ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ।
ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ
ਦੁਪਹਿਰ 12 ਵਜੇ ਜਿਵੇਂ ਹੀ ਸਦਨ ਦੀ ਬੈਠਕ ਮੁੜ ਸ਼ੁਰੂ ਹੋਈ ਤਾਂ ਸਮਾਜਵਾਦੀ ਪਾਰਟੀ (ਸਪਾ) ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਅਤੇ ਪਾਰਟੀ ਦੇ ਕੁਝ ਹੋਰ ਮੈਂਬਰ ਸੰਭਲ ਹਿੰਸਾ ਦਾ ਮੁੱਦਾ ਉਠਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਇਸ ਦੌਰਾਨ ਸਪਾ ਪ੍ਰਧਾਨ ਅਖਿਲੇਸ਼ ਯਾਦਵ ਵੀ ਵਿਰੋਧੀ ਧਿਰ ਦੀ ਮੂਹਰਲੀ ਕਤਾਰ ਵਿੱਚ ਖੜ੍ਹੇ ਸਨ। ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰ ਵੀ ਵੱਖ-ਵੱਖ ਮੁੱਦੇ ਉਠਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪ੍ਰਧਾਨਗੀ ਸਪੀਕਰ ਸੰਧਿਆ ਰਾਏ ਨੇ ਹੰਗਾਮਾ ਕਰ ਰਹੇ ਵਿਰੋਧੀ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਚੱਲਣ ਦੇਣ ਦੀ ਅਪੀਲ ਕੀਤੀ। ਰੌਲਾ ਪੈਣ 'ਤੇ ਉਨ੍ਹਾਂ ਨੇ ਸਦਨ ਦੀ ਬੈਠਕ ਦਿਨ ਭਰ ਲਈ ਮੁਲਤਵੀ ਕਰ ਦਿੱਤੀ। ਸੰਵਿਧਾਨ ਦਿਵਸ ਦੇ ਮੌਕੇ (26 ਨਵੰਬਰ) ਮੰਗਲਵਾਰ ਨੂੰ ਲੋਕ ਸਭਾ ਦੀ ਕੋਈ ਬੈਠਕ ਨਹੀਂ ਹੋਵੇਗੀ। ਹੇਠਲੇ ਸਦਨ ਦੀ ਅਗਲੀ ਬੈਠਕ ਹੁਣ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ - ਇਸ ਕਿਸਾਨ ਦੇ ਖੇਤਾਂ 'ਚ 'ਉੱਗੇ' ਹੀਰੇ, ਰਾਤੋ-ਰਾਤ ਬਣ ਗਿਆ ਕਰੋੜਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8