ਸੰਸਦ 'ਚ ਉਲਥਾਕਾਰ ਦੇ ਅਹੁਦੇ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

06/22/2020 10:57:56 AM

ਨਵੀਂ ਦਿੱਲੀ : ਸੰਸਦ ਵੱਲੋਂ ਇਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਕੇ ਲੋਕ ਸਭਾ ਸਕੱਤਰੇਤ ਵਿਚ ਟਰਾਂਸਲੇਟਰ (ਉਲਥਾਕਾਰ) ਦੇ ਅਹੁਦੇ ਅਰਜ਼ੀਆਂ ਮੰਗੀਆਂ ਹਨ। ਚਾਹਵਾਨ ਉਮੀਦਵਾਰ ਇਸ ਅਹੁਦੇ 'ਤੇ 27 ਜੁਲਾਈ ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ। ਨੋਟੀਫਿਕੇਸ਼ਨ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਉਲਥਾਕਾਰ ਦੇ ਅਹੁਦੇ 'ਤੇ 27 ਉਮੀਦਵਾਰਾਂ ਨੂੰ ਚੁਣਿਆ ਜਾਵੇਗਾ।

ਯੋਗਤਾ
ਜੋ ਉਮੀਦਵਾਰ ਇਸ ਅਹੁਦੇ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਹਿੰਦੀ ਵਿਚ ਮਾਸਟਰ ਡਿਗਰੀ ਲਈ ਹੋਵੇ। ਇਸ ਦੇ ਨਾਲ ਰਾਜ ਸਰਕਾਰ ਦੇ ਦਫਤਰਾਂ ਵਿਚ ਟਰਾਂਸਲੇਟਰ ਦੇ ਅਹੁਦੇ 'ਤੇ ਕੰਮ ਕਰਨ ਦਾ 2 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ।

ਉਮਰ ਹੱਦ
ਉਮੀਦਵਾਰਾਂ ਦੀ ਉਮਰ ਹੱਦ 27 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਉਮਰ ਵਿਚ ਛੋਟ ਮਿਲੇਗੀ।

ਇੰਝ ਕਰੋ ਅਪਲਾਈ
ਚਾਹਵਾਨ ਅਤੇ ਯੋਗ ਉਮੀਦਵਾਰ ਆਧਿਕਾਰਿਕ ਵੈਬਸਾਈਟ http://loksabhaph.nic.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਜ਼ਰੂਰੀ ਦਸਤਾਵੇਜ਼ ਦੇ ਨਾਲ ਅਰਜ਼ੀ ਫਾਰਮ ਨੂੰ ਸਕੈਨ ਕਰਨ ਅਤੇ ਈ-ਮੇਲ ਪਤੇ, ਭਰਤੀ - lss@sansad.nic.in 'ਤੇ ਭੇਜਣ।

ਤਨਖ਼ਾਹ
ਚੁਣੇ ਗਏ ਉਮੀਦਵਾਰਾਂ ਨੂੰ 47,600-1,51,100 ਰੁਪਏ ਤੱਕ ਤਨਖ਼ਾਹ ਦਿੱਤੀ ਜਾਵੇਗੀ।


cherry

Content Editor

Related News