ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮਨਜ਼ੂਰ ਕੀਤਾ ਬੇਨੀਵਾਲ ਦਾ ਅਸਤੀਫ਼ਾ, ਜਾਣੋ ਵਜ੍ਹਾ

Monday, Dec 18, 2023 - 01:30 PM (IST)

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮਨਜ਼ੂਰ ਕੀਤਾ ਬੇਨੀਵਾਲ ਦਾ ਅਸਤੀਫ਼ਾ, ਜਾਣੋ ਵਜ੍ਹਾ

ਨਵੀਂ ਦਿੱਲੀ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਸਥਾਨ ਵਿਧਾਨ ਸਭਾ ਵਿਚ ਚੁਣੇ ਹੋਏ ਰਾਸ਼ਟਰੀ ਲੋਕਤੰਤਰੀ ਪਾਰਟੀ (RLP) ਦੇ ਆਗੂ ਹਨੂਮਾਨ ਬੇਨੀਵਾਲ ਦਾ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਿਰਲਾ ਨੇ ਸੋਮਵਾਰ ਨੂੰ ਸਦਨ ਵਿਚ ਜਾਣਕਾਰੀ ਦਿੱਤੀ ਕਿ ਰਾਜਸਥਾਨ ਦੇ ਨਾਗੌਰ ਸੰਸਦੀ ਖੇਤਰ ਤੋਂ ਮੈਂਬਰ ਹਨੂਮਾਨ ਬੇਨੀਵਾਲ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਸਪੀਕਰ ਨੇ ਕਿਹਾ ਕਿ ਮੈਂ ਉਨ੍ਹਾਂ ਦਾ ਅਸਤੀਫ਼ਾ 15 ਦਸੰਬਰ ਨੂੰ ਮਨਜ਼ੂਰ ਕਰ ਲਿਆ ਹੈ। ਬੇਨੀਵਾਲ ਹਾਲ ਹੀ ਵਿਚ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ ਖੀਂਵਸਰ ਵਿਧਾਨ ਸਭਾ ਖੇਤਰ ਤੋਂ ਚੁਣੇ ਗਏ।

ਇਹ ਵੀ ਪੜ੍ਹੋ- 1 ਕਿਲੋ ਸੋਨਾ, 7 ਕਿਲੋ ਚਾਂਦੀ ਤੇ ਹੀਰਿਆਂ ਨਾਲ ਬਣੀਆਂ ਚਰਨ ਪਾਦੂਕਾਵਾਂ, ਰਾਮ ਮੰਦਰ 'ਚ ਹੋਣਗੀਆਂ ਸਥਾਪਤ

ਕਿਉਂ ਦਿੱਤਾ ਅਸਤੀਫ਼ਾ?

ਦੱਸ ਦੇਈਏ ਕਿ ਬੀਤੇ ਦਿਨੀਂ ਲੋਕ ਸਭਾ ਸਪੀਕਰ ਨੂੰ ਮਿਲ ਕੇ ਉਨ੍ਹਾਂ ਨੇ ਆਪਣੀ ਸੰਸਦ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਹੈ। ਹੁਣ ਹਨੂਮਾਨ ਬੇਨੀਵਾਲ ਰਾਜਸਥਾਨ 'ਚ  ਵਿਧਾਇਕ ਬਣ ਕੇ ਕੰਮ ਕਰਦੇ ਨਜ਼ਰ ਆਉਣਗੇ। ਹਨੂਮਾਨ ਬੇਨੀਵਾਲ ਹਾਲ ਹੀ ਵਿਚ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਖੀਂਸਵਰ ਵਿਧਾਨ ਸਭਾ ਖੇਤਰ ਤੋਂ ਚੋਣਾਂ ਜਿੱਤੇ ਸਨ। ਅਜਿਹੇ ਵਿਚ ਹੁਣ ਰਾਜਸਥਾਨ ਵਿਚ ਖੀਂਵਸਰ ਵਿਧਾਇਕ ਦੀ ਹੈਸੀਅਤ ਨਾਲ ਕੰਮ ਕਰਦੇ ਨਜ਼ਰ ਆਉਣਗੇ। ਨਿਯਮ ਮੁਤਾਬਕ ਇਕ ਵਿਅਕਤੀ ਇਕੱਠੇ ਵਿਧਾਨ ਸਭਾ ਅਤੇ ਲੋਕ ਸਭਾ ਦਾ ਮੈਂਬਰ ਨਹੀਂ ਹੋ ਸਕਦਾ। ਜੇਕਰ ਉਹ ਦੋਹਾਂ ਲਈ ਚੁਣਿਆ ਜਾਂਦਾ ਹੈ ਤਾਂ 15 ਦਿਨ ਦੇ ਅੰਦਰ ਇਕ ਥਾਂ ਤੋਂ ਅਸਤੀਫ਼ਾ ਦੇਣਾ ਪੈਂਦਾ ਹੈ। ਇਹ ਕਾਰਨ ਹੈ ਕਿ ਹਨੂਮਾਨ ਬੇਨੀਵਾਲ ਨੇ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ- ਤਾਮਿਲਨਾਡੂ 'ਚ ਮੋਹਲੇਧਾਰ ਮੀਂਹ ਦਾ ਕਹਿਰ, ਸਕੂਲ-ਕਾਲਜ ਬੰਦ, ਤਸਵੀਰਾਂ 'ਚ ਵੇਖੋ ਹਾਲਾਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


 


author

Tanu

Content Editor

Related News