ਲੋਕ ਸਭਾ ਸਪੀਕਰ ਓਮ ਬਿਰਲਾ ਹੋਏ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

03/21/2021 2:20:19 PM

ਨਵੀਂ ਦਿੱਲੀ— ਦੇਸ਼ ਭਰ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ (ਕੋਵਿਡ-19) ਦੀ ਰਫ਼ਤਾਰ ਵੱਧਦੀ ਜਾ ਰਹੀ ਹੈ। ਇਸ ਦਰਮਿਆਨ ਲੋਕ ਸਭਾ ਸਪੀਕਰ ਓਮ ਬਿਰਲਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੂੰ ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਕੋਵਿਡ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। 

ਇਹ ਵੀ ਪੜ੍ਹੋ: ਦੇਸ਼ ਦੇ ਉਹ 5 ਸੂਬੇ ਜਿਥੇ ਕੋਰੋਨਾ ਨੇ ਮੁੜ ਪਸਾਰੇ ਪੈਰ, ਸੂਬਾ ਸਰਕਾਰਾਂ ਨਾਈਟ ਕਰਫਿਊ ਅਤੇ ਤਾਲਾਬੰਦੀ ਵੱਲ

ਅਖਿਲ ਭਾਰਤੀ ਆਯੁਵਿਗਿਆਨ ਸੰਸਥਾ ਨੇ ਐਤਵਾਰ ਨੂੰ ਇਕ ਬਿਆਨ ਵਿਚ ਦੱਸਿਆ ਕਿ ਬਿਰਲਾ ਦੀ ਹਾਲਤ ਸਥਿਰ ਹੈ। ਹਸਪਤਾਲ ਮੁਤਾਬਕ 58 ਸਾਲਾ ਬਿਰਲਾ 19 ਮਾਰਚ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਅਤੇ ਅਗਲੇ ਦਿਨ ਉਨ੍ਹਾਂ ਨੂੰ ਏਮਜ਼ ਕੋਵਿਡ-ਕੇਂਦਰ ਵਿਚ ਨਿਗਰਾਨੀ ਲਈ ਦਾਖ਼ਲ ਕਰਵਾਇਆ ਗਿਆ। ਓਮ ਬਿਰਲਾ ਵਲੋਂ ਕਿਹਾ ਗਿਆ ਹੈ ਕਿ ਹਾਲ ’ਚ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕ ਕੋਰੋਨਾ ਦੀ ਜਾਂਚ ਕਰਾਉਣ, ਤਾਂ ਕਿ ਵਾਇਰਸ ਤੋਂ ਬਚਿਆ ਜਾ ਸਕੇ। 

ਇਹ ਵੀ ਪੜ੍ਹੋ:  ਫਿਰ ਡਰਾਉਣ ਲੱਗਾ ‘ਕੋਰੋਨਾ’, ਇਕ ਦਿਨ ’ਚ ਆਏ 43 ਹਜ਼ਾਰ ਤੋਂ ਵੱਧ ਨਵੇਂ ਕੇਸ

ਦੱਸ ਦੇਈਏ ਕਿ ਕੋਰੋਨਾ ਵਾਇਰਸ (ਕੋਵਿਡ-19) ਲਾਗ ਦੇ ਕੇਸਾਂ ਦੇ ਫਿਰ ਤੋਂ ਤੇਜ਼ੀ ਨਾਲ ਵੱਧਣ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ 43 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ ਅਤੇ 197 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ’ਚ ਹੁਣ ਤੱਕ 4,46,03,841 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

Tanu

This news is Content Editor Tanu