ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ
Wednesday, Jun 26, 2024 - 04:11 PM (IST)
ਨਵੀਂ ਦਿੱਲੀ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਅਧਿਕਾਰਤ ਰੂਪ ਨਾਲ ਮਾਨਤਾ ਦਿੱਤੀ। ਲੋਕ ਸਭਾ ਸਕੱਤਰੇਤ ਦੀ ਸੂਚਨਾ ਵਿਚ ਇਹ ਜਾਣਕਾਰੀ ਦਿੱਤੀ ਗਈ। ਰਾਹੁਲ ਦਾ ਵਿਰੋਧੀ ਧਿਰ ਦਾ ਨੇਤਾ ਦਾ ਦਰਜਾ 9 ਜੂਨ 2024 ਤੋਂ ਪ੍ਰਭਾਵੀ ਰਹੇਗਾ। ਦਰਅਸਲ ਇਸ ਦਿਨ ਹੀ ਮੋਦੀ ਸਰਕਾਰ ਨੇ ਸਹੁੰ ਚੁੱਕੀ ਸੀ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਲੋਕ ਸਭਾ ਦੇ ਪ੍ਰੋਟੈਮ ਸਪੀਕਰ ਭਰਤਹਿਰੀ ਮਹਿਤਾਬ ਨੂੰ ਚਿੱਠੀ ਲਿਖ ਕੇ ਕਾਂਗਰਸ ਦੇ ਇਸ ਫ਼ੈਸਲੇ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਹੋਣਗੇ।
ਇਹ ਵੀ ਪੜ੍ਹੋ- ਸੰਸਦ 'ਚ ਮੋਦੀ ਸਰਕਾਰ 3.0 ਦਾ ਪਹਿਲਾ ਇਮਤਿਹਾਨ, ਓਮ ਬਿਰਲਾ ਚੁਣੇ ਗਏ ਲੋਕ ਸਭਾ ਸਪੀਕਰ
ਦੱਸ ਦੇਈਏ ਕਿ ਓਮ ਬਿਰਲਾ ਨੂੰ ਅੱਜ ਆਵਾਜ਼ ਵੋਟ ਰਾਹੀ ਲੋਕ ਸਭਾ ਸਪੀਕਰ ਚੁਣਿਆ ਗਿਆ। ਉਹ ਲਗਾਤਾਰ ਦੂਜੀ ਵਾਰ ਇਹ ਜ਼ਿੰਮੇਵਾਰੀ ਸੰਭਾਲ ਰਹੇ ਹਨ। ਓਮ ਬਿਰਲਾ ਨੇ ਪਿਛਲੇ ਕਾਰਜਕਾਲ ਦੌਰਾਨ ਸੰਸਦ ਵਿਚ ਧਾਰਾ 370 ਨੂੰ ਖਤਮ ਕਰਨਾ, ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨਾ, ਤਿੰਨ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨਾ ਸਮੇਤ ਕਈ ਮਹੱਤਵਪੂਰਨ ਵਿਧਾਨਕ ਕੰਮ ਕੀਤੇ। 62 ਸਾਲ ਦੇ ਬਿਰਲਾ ਲਈ ਕੋਟਾ ਜਨਮ ਸਥਾਨ ਅਤੇ ਕਾਰਜ ਸਥਾਨ ਰਿਹਾ ਹੈ। ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਗੁਮਾਨਪੁਰਾ ਸਰਕਾਰੀ ਹਾਇਰ ਸੈਕੰਡਰੀ ਸਕੂਲ, ਕੋਟਾ ਤੋਂ ਕੀਤੀ ਅਤੇ ਫਿਰ ਰਾਜਸਥਾਨ ਯੂਨੀਵਰਸਿਟੀ ਤੋਂ ਬੀ.ਕਾਮ ਅਤੇ ਐਮ.ਕਾਮ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 17ਵੀਂ ਲੋਕ ਸਭਾ ਦੀ ਪਿਛਲੀ ਬੈਠਕ 'ਚ ਬਿਰਲਾ ਦੀ ਤਾਰੀਫ ਕੀਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦੇ ਚਿਹਰੇ 'ਤੇ ਹਮੇਸ਼ਾ ਮੁਸਕਰਾਹਟ ਰਹਿੰਦੀ ਹੈ। ਅੱਜ ਵੀ ਉਨ੍ਹਾਂ ਕਿਹਾ ਕਿ ਬਿਰਲਾ ਦੀ ਮਿੱਠੀ ਮੁਸਕਰਾਹਟ ਪੂਰੇ ਸਦਨ ਨੂੰ ਖੁਸ਼ ਰੱਖਦੀ ਹੈ।
ਇਹ ਵੀ ਪੜ੍ਹੋ- ਲਗਾਤਾਰ ਦੂਜੀ ਵਾਰ ਲੋਕ ਸਭਾ ਸਪੀਕਰ ਬਣਨ ਵਾਲੇ ਪਹਿਲੇ ਭਾਜਪਾ ਆਗੂ ਬਣੇ ਓਮ ਬਿਰਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e