...ਜਦੋਂ ਲੋਕ ਸਭਾ ਸਪੀਕਰ ਨੇ ਕਿਹਾ- ਮੈਂ ਮੱਛੀ ਨਹੀਂ ਖਾਂਦਾ

Tuesday, Feb 11, 2025 - 12:33 PM (IST)

...ਜਦੋਂ ਲੋਕ ਸਭਾ ਸਪੀਕਰ ਨੇ ਕਿਹਾ- ਮੈਂ ਮੱਛੀ ਨਹੀਂ ਖਾਂਦਾ

ਨਵੀਂ ਦਿੱਲੀ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਸਦਨ 'ਚ ਪ੍ਰਸ਼ਨ ਕਾਲ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਰਾਜੀਵ ਪ੍ਰਤਾਪ ਰੂਡੀ ਦੀ ਟਿੱਪਣੀ ਦੇ ਜਵਾਬ 'ਚ ਕਿਹਾ ਕਿ ਉਹ ਮੱਛੀ ਨਹੀਂ ਖਾਂਦੇ ਅਤੇ ਸ਼ਾਕਾਹਾਰੀ ਹਨ। ਸਦਨ ਵਿਚ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਨਾਲ ਸਬੰਧਤ ਪੂਰਕ ਸਵਾਲ ਪੁੱਛਦਿਆਂ ਰੂਡੀ ਨੇ ਕਿਹਾ ਕਿ ਦੇਸ਼ ਵਿਚ 95 ਕਰੋੜ ਲੋਕ ਮੱਛੀ ਖਾਂਦੇ ਹਨ ਅਤੇ 1 ਕਰੋੜ ਲੋਕ ਮੱਛੀ ਦਾ ਉਤਪਾਦਨ ਕਰਦੇ ਹਨ।

ਇਹ ਵੀ ਪੜ੍ਹੋ- ਮਿੰਨੀ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 7 ਸ਼ਰਧਾਲੂਆਂ ਦੀ ਮੌਤ

ਭਾਜਪਾ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਸਪੀਕਰ ਜੀ, ਮੈਨੂੰ ਨਹੀਂ ਪਤਾ ਕਿ ਤੁਸੀਂ ਮੱਛੀ ਖਾਂਦੇ ਹੋ ਜਾਂ ਨਹੀਂ, ਇਸ 'ਤੇ ਬਿਰਲਾ ਨੇ ਕਿਹਾ," ਮੈਂ ਨਹੀਂ ਖਾਂਦਾ। ਮੈਂ ਸ਼ਾਕਾਹਾਰੀ ਹਾਂ। ਰੂਡੀ ਦੇ ਪੂਰਕ ਸਵਾਲ ਦਾ ਜਵਾਬ ਦਿੰਦਿਆਂ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਬਣਨ ਤੋਂ ਬਾਅਦ ਪਿਛਲੇ ਇਕ ਦਹਾਕੇ ਵਿਚ ਮੱਛੀ ਉਤਪਾਦਨ ਵਿਚ 100 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ- ਟਰੇਨ 'ਚ ਫਟਿਆ ਮੋਬਾਈਲ ਫੋਨ, ਯਾਤਰੀਆਂ 'ਚ ਮਚੀ ਹਫੜਾ-ਦਫੜੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Tanu

Content Editor

Related News