ਵੱਖਵਾਦੀਆਂ-ਅੱਤਵਾਦੀਆਂ ਦੀ ਪਰਵਾਹ ਕੀਤੇ ਬਿਨਾਂ ਸ਼੍ਰੀਨਗਰ ''ਚ ਪੋਲਿੰਗ ਕੇਂਦਰਾਂ ''ਤੇ ਪਹੁੰਚ ਰਹੇ ਲੋਕ

Thursday, Apr 18, 2019 - 10:33 AM (IST)

ਸ਼੍ਰੀਨਗਰ- ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਖਤ ਸੁਰੱਖਿਆ ਪ੍ਰਬੰਧਾਂ 'ਚ ਜੰਮੂ ਅਤੇ ਕਸ਼ਮੀਰ ਦੇ ਸ਼੍ਰੀਨਗਰ ਸੰਸਦੀ ਖੇਤਰ 'ਚ ਅੱਜ ਭਾਵ ਵੀਰਵਾਰ ਨੂੰ ਸਵੇਰ ਤੋਂ ਹੀ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ 'ਚ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਸਮੇਤ 10 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਅਧਿਕਾਰੀਆਂ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 'ਚ ਵੋਟਾਂ ਸਵੇਰੇ 7 ਵਜੇ ਤੋਂ ਸ਼ੁਰੂ ਹੋਈਆ। ਉਨ੍ਹਾਂ ਨੇ ਦੱਸਿਆ ਕਿ ਸੰਸਦੀ ਚੋਣਾਂ ਦੇ ਦੂਜੇ ਪੜਾਅ 'ਚ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਜ਼ਰੂਰੀ ਵਿਵਸਥਾਵਾਂ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਹੈ ਕਿ ਚੋਣ ਖੇਤਰਾਂ ਦੇ ਤਿੰਨ ਜ਼ਿਲੇ ਸ਼੍ਰੀਨਗਰ, ਬੜਗਾਮ ਅਤੇ ਗਾਂਦਰਬਲ 'ਚ ਪੋਲਿੰਗ ਕੇਂਦਰਾਂ 'ਤੇ ਭਾਰੀ ਗਿਣਤੀ 'ਚ ਪੁਲਸ ਅਤੇ ਨੀਮ ਫੌਜੀ ਬਲ ਤਾਇਨਾਤ ਕੀਤੇ ਗਏ ਹਨ। ਇਸ ਖੇਤਰ 'ਚ ਕੁੱਲ 12,90,318 ਵੋਟਰ ਅਤੇ 18 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਚੋਣ ਖੇਤਰ 'ਚ 1,716 ਪੋਲਿੰਗ ਕੇਂਦਰ ਬਣਾਏ ਗਏ ਹਨ।


Iqbalkaur

Content Editor

Related News