ਸੰਸਦ 'ਚ ਜ਼ੋਰਦਾਰ ਹੰਗਾਮਾ, ਲੋਕ ਸਭਾ-ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

Friday, Jul 29, 2022 - 04:18 PM (IST)

ਸੰਸਦ 'ਚ ਜ਼ੋਰਦਾਰ ਹੰਗਾਮਾ, ਲੋਕ ਸਭਾ-ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

ਨਵੀਂ ਦਿੱਲੀ- ਕਾਂਗਰਸ ਨੇਤਾ ਅਧੀਰ ਰੰਜਨ ਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲੈ ਕੇ ਬਿਆਨ ਜ਼ੋਰ ਫੜਦਾ ਜਾ ਰਿਹਾ ਹੈ। ਸੰਸਦ ਦੇ ਦੋਹਾਂ ਸਦਨਾਂ 'ਚ ਸੱਤਾਧਾਰੀ ਪਾਰਟੀ ਅਤੇ ਕਾਂਗਰਸ ਦੇ ਮੈਂਬਰਾਂ ਵਿਚਾਲੇ ਆਪਸੀ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਅਤੇ ਹੰਗਾਮੇ ਕਾਰਨ ਸ਼ੁੱਕਰਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਇਕ ਵਾਰੀ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਲੋਕ ਸਭਾ ਦੀ ਮੀਟਿੰਗ ਸ਼ੁਰੂ ਹੋਈ ਅਤੇ ਪ੍ਰਧਾਨਗੀ ਸਪੀਕਰ ਰਾਜਿੰਦਰ ਅਗਰਵਾਲ ਨੇ ਜ਼ਰੂਰੀ ਦਸਤਾਵੇਜ਼ ਪੇਸ਼ ਕੀਤੇ। ਇਸ ਦੌਰਾਨ ਭਾਜਪਾ ਦੇ ਮੈਂਬਰ ‘ਸੋਨੀਆ ਗਾਂਧੀ ਮਾਂਗੀ ਮੰਗੋ’ ਦੇ ਨਾਅਰੇ ਲਗਾ ਰਹੇ ਸਨ। ਵੀਰਵਾਰ ਤੋਂ ਭਾਜਪਾ ਦੇ ਮੈਂਬਰ ਚੌਧਰੀ ਦੀ 'ਰਾਸ਼ਟਰਪਤਨੀ' ਵਾਲੀ ਟਿੱਪਣੀ 'ਤੇ ਕਾਂਗਰਸ ਪ੍ਰਧਾਨ ਤੋਂ ਮੁਆਫ਼ੀ ਦੀ ਮੰਗ ਕਰ ਰਹੇ ਹਨ। ਪ੍ਰਧਾਨਗੀ ਸਪੀਕਰ ਅਗਰਵਾਲ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਸਥਾਨਾਂ 'ਤੇ ਬੈਠਣ ਅਤੇ ਕਾਰਵਾਈ ਨੂੰ ਅੱਗੇ ਵਧਣ ਦੇਣ। ਜਦੋਂ ਹੰਗਾਮਾ ਨਾ ਰੁਕਿਆ ਤਾਂ ਉਨ੍ਹਾਂ ਦੁਪਹਿਰ ਕਰੀਬ 12.05 ਵਜੇ ਮੀਟਿੰਗ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਦੋਵੇਂ ਧਿਰਾਂ ਦੇ ਮੈਂਬਰ ਆਪੋ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਸਮ੍ਰਿਤੀ ਈਰਾਨੀ ਦਾ ਤਲਖੀ ਭਰਿਆ ਅੰਦਾਜ਼, ਰਾਸ਼ਟਰਪਤੀ 'ਤੇ ਵਿਵਾਦਿਤ ਬਿਆਨ ਨੂੰ ਲੈ ਕੇ ਘੇਰੀ ਕਾਂਗਰਸ

ਇਸ ਦੇ ਨਾਲ ਹੀ ਉਪਰਲੇ ਸਦਨ 'ਚ ਰਾਜ ਸਭਾ ਦੀ ਬੈਠਕ ਵੀ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਹੰਗਾਮੇ ਕਾਰਨ ਉਪਰਲੇ ਸਦਨ ਵਿਚ ਅੱਜ ਵੀ ਨਾ ਤਾਂ ਸਿਫ਼ਰ ਕਾਲ ਅਤੇ ਨਾ ਹੀ ਪ੍ਰਸ਼ਨ ਕਾਲ ਚੱਲ ਸਕਿਆ। ਪਹਿਲੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਜਿਉਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੈਂਬਰ ਆਸਨ ਨੇੜੇ ਆ ਗਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਸੱਤਾਧਾਰੀ ਧਿਰ ਦੇ ਮੈਂਬਰ ਵੀ ਆਪੋ-ਆਪਣੇ ਥਾਂ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰ ਰਹੇ ਸਨ। ਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਲੋਕ ਸਭਾ ਵਿਚ ਕਾਂਗਰਸ ਦੇ ਆਗੂ ਵੱਲੋਂ ਰਾਸ਼ਟਰਪਤੀ ਨੂੰ ‘ਰਾਸ਼ਟਰਪਤਨੀ’ ਕਹੇ ਜਾਣ ਦੇ ਮੁੱਦੇ ’ਤੇ ਕਾਂਗਰਸ ਪ੍ਰਧਾਨ ਤੋਂ ਮੁਆਫ਼ੀ ਮੰਗਣ ਦੀ ਮੰਗ ਉਠਾਈ। ਦੂਜੇ ਪਾਸੇ ਵਿਰੋਧੀ ਧਿਰ ਦੇ ਮੈਂਬਰ ਆਪਣੇ ਕੁਝ ਸਾਥੀਆਂ ਦੀ ਮੁਅੱਤਲੀ, ਗੁਜਰਾਤ ਵਿਚ ਨਕਲੀ ਸ਼ਰਾਬ ਕਾਰਨ ਕਈ ਲੋਕਾਂ ਦੀ ਮੌਤ, ਮਹਿੰਗਾਈ ਅਤੇ ਹੋਰ ਮੁੱਦਿਆਂ ’ਤੇ ਤੁਰੰਤ ਚਰਚਾ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ : ਮੁਰਮੂ ਨੂੰ ‘ਰਾਸ਼ਟਰਪਤਨੀ’ ਕਹੇ ਜਾਣ ’ਤੇ ਅਧੀਰ ਚੌਧਰੀ ਦੀ ਸਫ਼ਾਈ, ਕਿਹਾ- ਗਲਤੀ ਨਾਲ ਮੂੰਹੋਂ ਨਿਕਲਿਆ ਸ਼ਬਦ


author

DIsha

Content Editor

Related News