ਕੈਨੇਡਾ ਦੇ ਹਾਈ ਕਮਿਸ਼ਨਰ ਬੋਲੇ, ਸਹੀ ਦਿਸ਼ਾ ’ਚ ਜਾ ਰਹੇ ਹਨ ਭਾਰਤ ਅਤੇ ਸਾਡੇ ਹਿੱਤ

01/12/2024 9:25:17 AM

ਗਾਂਧੀਨਗਰ (ਭਾਸ਼ਾ)– ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੇ ਵੀਰਵਾਰ ਨੂੰ ਕਿਹਾ ਕਿ ਹਾਲ ਹੀ ਦੇ ਤਣਾਅ ਦੇ ਬਾਵਜੂਦ ਭਾਰਤ ਅਤੇ ਕੈਨੇਡਾ ਦੇ ਰਣਨੀਤਿਕ ਹਿੱਤ ‘ਬਿਲਕੁਲ ਸਹੀ ਦਿਸ਼ਾ’ ਵਿਚ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਦੁਵੱਲੇ ਵਪਾਰ ਅਤੇ ਨਿਵੇਸ਼ ਸਬੰਧਾਂ ਦੀ ਨਿਰੰਤਰਤਾ ਨਾਲ ਉਤਸ਼ਾਹ ਮਿਲਿਆ ਹੈ। ਇੱਥੇ ‘ਵਾਈਬ੍ਰੈਂਟ ਗੁਜਰਾਤ ਗਲੋਬਲ ਸਿਖਰ ਸੰਮੇਲਨ’ ਵਿਚ ਭਾਰਤ ‘ਭਾਰਤ-ਕੈਨੇਡਾ ਵਪਾਰ : ਅੱਗੇ ਦਾ ਰਸਤਾ’ ਵਿਸ਼ੇ ’ਤੇ ਇਕ ਸੈਮੀਨਾਰ ਵਿਚ ਉਨ੍ਹਾਂ ਨੇ ਕਿਹਾ ਕਿ ਨਿਵੇਸ਼ਕਾਂ ਦੀ ਇਹ ਸਾਲਾਨਾ ਸਭਾ ਸਾਡੇ ਕਾਰੋਬਾਰੀ ਪੱਧਰ ’ਤੇ ਅਤੇ ਲੋਕਾਂ ਦਰਮਿਆਨ ਸਬੰਧਾਂ ਨੂੰ ਮੁੜ ਸਥਾਪਿਤ ਕਰਨ ਦਾ ਇਕ ਸ਼ਾਨਦਾਰ ਮੰਚ ਹੈ। 

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਕੜਾਕੇ ਦੀ ਠੰਡ ਨੇ ਲਈ 36 ਬੱਚਿਆਂ ਦੀ ਜਾਨ, ਸਕੂਲਾਂ 'ਚ ਸਵੇਰ ਦੀ ਪ੍ਰਾਰਥਨਾ ਸਭਾ 'ਤੇ ਪਾਬੰਦੀ ਲਾਗੂ

PunjabKesari

ਪਿਛਲੇ ਸਾਲ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਦੇਸ਼ ਵਿੱਚ ਖਾਲਿਸਤਾਨੀ ਵੱਖਵਾਦੀ ਅਤੇ ਨਾਮਜ਼ਦ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ੱਕੀ ਭੂਮਿਕਾ ਦਾ ਦੋਸ਼ ਲਗਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਕੁਝ ਖਟਾਸ ਆਈ ਸੀ। ਭਾਰਤ ਨੇ ਇਸ ਦੋਸ਼ ਨੂੰ ਬੇਤੁਕਾ ਦੱਸਿਆ ਸੀ। ਮੈਕੇ ਨੇ ਕਿਹਾ ਕਿ ਪਿਛਲੇ ਮਹੀਨਿਆਂ ਵਿਚ ਸਾਡੇ ਦੋਹਾਂ ਦੇਸ਼ਾਂ ਦਰਮਿਆਨ ਤਣਾਅ ਦਾ ਸਮਾਂ ਰਿਹਾ ਹੈ। ਇਹ ਕਿਸੇ ਤੋਂ ਲੁਕਿਆ ਨਹੀਂ ਹੈ ਪਰ ਮੈਂ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਅੱਗੇ ਵਧਾਉਣ ਲਈ ਇੱਥੇ ਅਤੇ ਬਾਹਰ ਮੌਜੂਦ ਕਾਰੋਬਾਰੀ ਭਾਈਚਾਰੇ ਦੀ ਅਗਵਾਈ ਅਤੇ ਦ੍ਰਿਸ਼ਟੀਕੋਣ ਤੋਂ ਉਤਸ਼ਾਹਿਤ ਹਾਂ ਜੋ ਸਾਡੇ ਦੋਹਾਂ ਦੇਸ਼ਾਂ ਦੇ ਹਿੱਤ ’ਚ ਹੈ।

ਇਹ ਵੀ ਪੜ੍ਹੋ : WHO ਨੇ ਲੋਕਾਂ ਨੂੰ ਕੀਤਾ ਸਾਵਧਾਨ! ਨਵੇਂ ਵੇਰੀਐਂਟ ਕਾਰਨ ਦਸੰਬਰ 'ਚ ਕੋਰੋਨਾ ਕਾਰਨ ਹੋਈਆਂ 10 ਹਜ਼ਾਰ ਮੌਤਾਂ

ਉਨ੍ਹਾਂ ਕਿਹਾ ਕਿ ਵਪਾਰਕ ਸਬੰਧ ਦੋਵਾਂ ਦੇਸ਼ਾਂ ਦੀ ਰੁਜ਼ਗਾਰ ਸਿਰਜਣ, ਤਕਨਾਲੋਜੀ ਦੀ ਵੰਡ ਅਤੇ ਖੁਸ਼ਹਾਲੀ ਵਿੱਚ ਸਹਾਇਤਾ ਕਰਨਗੇ। ਹਾਈ ਕਮਿਸ਼ਨਰ ਨੇ ਕਿਹਾ, “ਮੇਰੀ ਸਰਕਾਰ ਅਤੇ ਭਾਰਤ ਸਰਕਾਰ ਅਤੇ ਦੋਵਾਂ ਪਾਸਿਆਂ ਦੇ ਵਪਾਰਕ ਭਾਈਚਾਰੇ ਨੂੰ ਮੇਰੀ ਸਲਾਹ ਹੈ ਕਿ ਸਰਕਾਰਾਂ ਜੋ ਕਰ ਰਹੀਆਂ ਹਨ ਉਨ੍ਹਾਂ ਨੂੰ ਕਰਨ ਦਿਓ, ਸਰਕਾਰਾਂ ਨੂੰ ਕੂਟਨੀਤੀ ਕਰਨ ਦਿਓ, ਪਰ ਹਰ ਕੋਈ ਜਾਣਦਾ ਹੈ ਕਿ ਲੰਬੇ ਸਮੇਂ ਵਿੱਚ ਕੈਨੇਡਾ ਦੇ ਰਣਨੀਤਕ ਹਿੱਤ ਅਤੇ ਭਾਰਤ ਦੇ ਰਣਨੀਤਕ ਹਿੱਤ ਇਕਸਾਰ ਹਨ।' ਉਨ੍ਹਾਂ ਕਿਹਾ, “ਇਸ ਦੌਰਾਨ ਆਓ ਅਸੀਂ ਵਪਾਰਕ ਪੱਧਰ 'ਤੇ ਸਬੰਧ ਬਣਾਈਏ। ਸਾਨੂੰ ਆਪਣੇ ਵਪਾਰ ਅਤੇ ਦੇਸ਼ਾਂ ਨੂੰ ਮੁੜ ਦੋਸਤਾਨਾ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।' ਮੈਕੇ ਨੇ ਕਿਹਾ ਕਿ ਕੂਟਨੀਤਕ ਵਿਵਾਦ ਕਾਰਨ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧ ਪ੍ਰਭਾਵਿਤ ਨਹੀਂ ਹੋਏ ਹਨ। ਕੈਨੇਡਾ ਵਿੱਚ 100 ਤੋਂ ਵੱਧ ਭਾਰਤੀ ਕੰਪਨੀਆਂ ਨੇ ਨਿਵੇਸ਼ ਕੀਤਾ ਹੈ ਅਤੇ 600 ਤੋਂ ਵੱਧ ਕੈਨੇਡੀਅਨ ਕੰਪਨੀਆਂ ਭਾਰਤ ਵਿੱਚ ਮੌਜੂਦ ਹਨ। 

ਇਹ ਵੀ ਪੜ੍ਹੋ: ਬਜ਼ੁਰਗ ਬ੍ਰਿਟਿਸ਼ ਸਿੱਖ ਔਰਤ ਦੀ ਜਾਨ ਲੈਣ ਵਾਲੇ ਭਾਰਤੀ ਮੂਲ ਦੇ ਡਰਾਈਵਰ ਨੂੰ ਜੇਲ੍ਹ, ਦੋਸਤ ਨਾਲ ਲਗਾਈ ਸੀ ਰੇਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News