ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

Friday, Jul 10, 2026 - 08:03 AM (IST)

ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

ਯੇੱਲਾਪੁਰ (ਕਰਨਾਟਕ) : ਸਥਾਨਕ ਉੱਤਰ ਕੰਨੜ ਜ਼ਿਲ੍ਹੇ ਵਿਚ ਬੁੱਧਵਾਰ ਦੇਰ ਰਾਤ ਇਕ ਐੱਮ. ਯੂ. ਵੀ. (ਬਹੁ-ਉਦੇਸ਼ੀ ਵਾਹਨ) ਅਤੇ ਲਾਰੀ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ ਕਰੀਬ ਡੇਢ ਵਜੇ ਰਾਸ਼ਟਰੀ ਰਾਜਮਾਰਗ-52 ’ਤੇ ਯੇੱਲਾਪੁਰ ਪੁਲਸ ਥਾਣੇ ਦੀ ਹੱਦ ਵਿਚ ਅਰਾਬੇਲ ਘਾਟ ਖੇਤਰ ਦੇ ਬਾਲਗਾਰਾ ਕਰਾਸ ਨੇੜੇ ਵਾਪਰਿਆ ਹੈ।

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ

ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ 7 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਪਹਿਲਾਂ ਨੇੜਲੇ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਹੁਬਲੀ ਦੇ ਕਰਨਾਟਕ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਕਿਮਜ਼) ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਹੁਣ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਅਨੁਸਾਰ, ਐੱਮ. ਯੂ. ਵੀ. ਵਿਚ ਡਰਾਈਵਰ ਸਮੇਤ 9 ਲੋਕ ਸਵਾਰ ਸਨ, ਜੋ ਧਾਰਵਾੜ ਤੋਂ ਧਰਮਸਥਲਾ ਅਤੇ ਚਿਕਮਗਲੂਰੂ ਘੁੰਮਣ ਜਾ ਰਹੇ ਸਨ। ਇਸ ਦੌਰਾਨ ਰਾਸਤੇ ਵਿਚ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ - Heavy Rain Alert: ਭਾਰੀ ਮੀਂਹ ਕਾਰਨ ਬੰਦ ਰਹਿਣਗੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਕੂਲ, ਆਰੇਂਜ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News