ਪੰਜਾਬ ''ਚ ਜ਼ਹਿਰੀਲੀ ਸ਼ਰਾਬ ਤ੍ਰਾਸਦੀ: ਕੇਜਰੀਵਾਲ ਨੇ CBI ਜਾਂਚ ਦੀ ਕੀਤੀ ਮੰਗ

08/02/2020 3:52:44 PM

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 87 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਸਥਾਨਕ ਪੁਲਸ ਨੇ ਪਿਛਲੇ ਕੁਝ ਮਹੀਨਿਆਂ ਵਿਚ ਨਾਜਾਇਜ਼ ਸ਼ਰਾਬ ਨਾਲ ਜੁੜਿਆ ਕੋਈ ਵੀ ਮਾਮਲਾ ਹੱਲ ਨਹੀਂ ਕੀਤਾ ਹੈ। ਪੰਜਾਬ ਵਿਚ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵਿਰੋਧੀ ਧਿਰ 'ਚ ਹੈ। 

ਇਹ ਵੀ ਪੜ੍ਹੋ: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ  

PunjabKesari

ਇਹ ਵੀ ਪੜ੍ਹੋ: 87 ਲੋਕਾਂ ਨੂੰ ਨਿਗਲਣ ਵਾਲੀ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਇਹ ਵੱਡੀ ਗੱਲ ਆਈ ਸਾਹਮਣੇ

ਕੇਜਰੀਵਾਲ ਨੇ ਟਵੀਟ ਕੀਤਾ ਕਿ ਪੰਜਾਬ ਵਿਚ ਨਾਜਾਇਜ਼ ਸ਼ਰਾਬ ਪੀਣ ਕਾਰਨ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਸੂਬਾ ਸਰਕਾਰ ਨੂੰ ਅਜਿਹੇ ਮਾਫ਼ੀਆ 'ਤੇ ਲਗਾਮ ਲਾਉਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਤੁਰੰਤ ਸੀ. ਬੀ. ਆਈ. ਨੂੰ ਸੌਂਪਿਆ ਜਾਣਾ ਚਾਹੀਦਾ ਹੈ, ਕਿਉਂਕਿ ਸਥਾਨਕ ਪੁਲਸ ਨੇ ਪਿਛਲੇ ਕੁਝ ਮਹੀਨਿਆਂ ਤੋਂ ਗੈਰ-ਕਾਨੂੰਨੀ ਸ਼ਰਾਬ ਦਾ ਕੋਈ ਵੀ ਮਾਮਲਾ ਹੱਲ ਨਹੀਂ ਕੀਤਾ ਹੈ। ਦੱਸ ਦੇਈਏ ਕਿ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਸ਼ਨੀਵਾਰ ਨੂੰ 87 ਹੋ ਗਈ ਹੈ। ਸੂਬਾ ਸਰਕਾਰ ਨੇ 7 ਆਬਕਾਰੀ ਅਤੇ 6 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਜ਼ਹਿਰੀਲੀ ਸ਼ਰਾਬ ਨੇ ਉਜਾੜੇ ਹੱਸਦੇ-ਵੱਸਦੇ ਪਰਿਵਾਰ, ਕਈਆਂ ਦੇ ਪੁੱਤ ਤੇ ਕਈਆਂ ਦੇ ਉਜੜੇ ਸੁਹਾਗ

ਇਹ ਵੀ ਪੜ੍ਹੋ: ਜ਼ਹਿਰੀਲੀ ਸ਼ਰਾਬ ਨੇ ਪੂਰੀ ਤਰ੍ਹਾਂ ਉਜਾੜ ਛੱਡਿਆ ਘਰ, ਪਤੀ ਦੀ ਮੌਤ ਦੇ ਗਮ 'ਚ ਪਤਨੀ ਨੇ ਵੀ ਤੋੜਿਆ ਦਮ

 


Tanu

Content Editor

Related News