ਅਹਿਮ ਖ਼ਬਰ : ਲਾਊਡ ਸਪੀਕਰ ਤੇ DJ ਵਜਾਉਣ ''ਤੇ ਲੱਗੀ ਪਾਬੰਦੀ
Saturday, Jan 25, 2025 - 04:32 PM (IST)
ਭੋਪਾਲ- ਭੋਪਾਲ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਆਵਾਜ਼ ਪ੍ਰਦੂਸ਼ਣ 'ਤੇ ਰੋਕ ਲਗਾਉਣ ਲਈ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਧਾਰਮਿਕ ਸਥਾਨਾਂ ਸਮੇਤ ਹੋਰ ਸਥਾਨਾਂ 'ਤੇ ਤੇਜ਼ ਆਵਾਜ਼ ਵਾਲੇ 'ਸਾਊਂਡ ਸਿਸਟਮ' ਦੇ ਉਪਯੋਗ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਆਦੇਸ਼ ਨੂੰ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ 'ਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 'ਡੀਜੇ' ਪ੍ਰਣਾਲੀਆਂ, ਹੋਟਲ, ਰੈਸਟੋਰੈਂਟ ਅਤੇ ਬਾਰ ਦੇ ਮਾਲਕਾਂ ਨੂੰ ਤੈਅ ਸਮੇਂ-ਹੱਦ ਦੇ ਅੰਦਰ 'ਸਾਊਂਡ ਸਿਸਟਮ' ਦੇ ਉਪਯੋਗ ਲਈ ਲਾਇਸੈਂਸ ਲਈ ਅਪਲਾਈ ਕਰਨਾ ਹੋਵੇਗਾ। ਉਲੰਘਣ ਕਰਨ ਵਾਲਿਆਂ 'ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 163 ਦੇ ਅਧੀਨ ਮੁਕੱਦਮਾ ਚਲਾਇਆ ਜਾਵੇਗਾ। ਇਹ ਪਾਬੰਦੀ 23 ਜਨਵਰੀ ਤੋਂ ਲਾਗੂ ਹੋ ਗਿਆ ਹੈ।
ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਕਾਰਨ ਘਰੋਂ ਬਾਹਰ ਨਿਕਲੇ ਲੋਕ
ਐਡੀਸ਼ਨਲ ਜਿਲ੍ਹਾ ਮੈਜਿਸਟ੍ਰੇਟ (ਏਡੀਐੱਮ) ਨੇ ਕਿਹਾ ਕਿ ਇਹ ਆਦੇਸ਼ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਲਾਊਡ ਸਪੀਕਰ ਅਤੇ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਦੇ ਸੰਬੰਧ 'ਚ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦਾ ਹੈ। ਆਦੇਸ਼ 'ਚ ਕਿਹਾ ਗਿਆ ਹੈ ਕਿ ਭੋਪਾਲ ਜ਼ਿਲ੍ਹੇ 'ਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਅਤੇ ਡੀਜੇ ਦੇ ਇਸਤੇਮਾਲ 'ਤੇ ਪਾਬੰਦੀ ਰਹੇਗੀ। ਡੀਜੇ, ਹੋਟਲ, ਰੈਸਟੋਰੈਂਟ ਅਤੇ ਬਾਰ ਦੇ ਮਾਲਕਾਂ ਨੂੰ ਹੁਣ ਤੈਅ ਸਮੇਂ ਦੇ ਅੰਦਰ 'ਸਾਊਂਡ ਸਿਸਟਮ' ਦਾ ਉਪਯੋਗ ਕਰਨ ਲਈ ਲਾਇਸੈਂਸ ਪ੍ਰਾਪਤ ਕਰਨਾ ਜ਼ਰੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8