ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

Sunday, Aug 23, 2026 - 09:20 AM (IST)

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

ਬਸਤੀ (ਏਜੰਸੀ) - ਉੱਤਰ ਪ੍ਰਦੇਸ਼ ਵਿਖੇ ਬਸਤੀ ਜ਼ਿਲ੍ਹੇ ਦੇ ਛਾਊਣੀ ਥਾਣਾ ਖੇਤਰ ਦੇ ਰਾਮਾਪੁਰ ਤਿਵਾੜੀ ਪਿੰਡ ਵਿਚ ਪ੍ਰੇਮ ਸਬੰਧਾਂ ਦਾ ਵਿਰੋਧ ਕਰਨ ’ਤੇ ਇਕ ਮੁਟਿਆਰ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਿਓ ਦਾ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਕਤਲ ਦਾ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ, ਮ੍ਰਿਤਕ ਦੀ ਪਛਾਣ ਕ੍ਰਿਸ਼ਨਾ (50) ਵਜੋਂ ਹੋਈ ਹੈ, ਜੋ ਆਪਣੀ ਧੀ ਦੇ ਪ੍ਰੇਮ ਸਬੰਧਾਂ ਦਾ ਲਗਾਤਾਰ ਵਿਰੋਧ ਕਰਦਾ ਸੀ।

ਪੜ੍ਹੋ ਇਹ ਵੀ - 2 ਸਕੇ ਭਰਾਵਾਂ ਸਣੇ 3 ਨੌਜਵਾਨਾਂ ਨੇ ਕੀਤਾ ਦੋਸਤ ਦਾ ਕਤਲ, ਪੂਰਾ ਮਾਮਲਾ ਜਾਣ ਕੰਬ ਜਾਵੇਗੀ ਰੂਹ

ਇਸ ਗੱਲ ਨੂੰ ਲੈ ਕੇ ਪਰਿਵਾਰ ਵਿਚ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਮੁਟਿਆਰ ਆਪਣੇ ਪ੍ਰੇਮੀ ਨਾਲ ਰਹਿਣ ਲਈ ਦਬਾਅ ਬਣਾ ਰਹੀ ਸੀ ਪਰ ਪਰਿਵਾਰ ਇਸ ਲਈ ਤਿਆਰ ਨਹੀਂ ਸੀ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਸ਼ਨੀਵਾਰ ਨੂੰ ਮੁਟਿਆਰ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਿਓ ’ਤੇ ਦਾਤ ਨਾਲ ਹਮਲਾ ਕੀਤਾ। ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਤੋਂ ਬਾਅਦ ਗਲਾ ਘੁੱਟ ਕੇ ਉਸਦਾ ਕਤਲ ਕਰ ਦਿੱਤਾ ਗਿਆ। ਐੱਸ. ਪੀ. ਡਾ. ਯਸ਼ਵੀਰ ਸਿੰਘ ਦੇ ਹੁਕਮਾਂ ’ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪਿੰਡ ਵਾਸੀਆਂ ਮੁਤਾਬਕ, ਕ੍ਰਿਸ਼ਨਾ ਧੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਕਾਫ਼ੀ ਚਿੰਤਤ ਰਹਿੰਦੇ ਸਨ ਅਤੇ ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਅਕਸਰ ਵਿਵਾਦ ਹੁੰਦਾ ਸੀ।

ਪੜ੍ਹੋ ਇਹ ਵੀ - 'ਲੰਬੇ ਵਾਲਾਂ ਤੇ ਦਾੜ੍ਹੀ...', ਹੁਣ ਇਨ੍ਹਾਂ ਲੋਕਾਂ ਦੀ ਰਾਮ ਮੰਦਰ 'ਚ ਨਹੀਂ ਹੋਵੇਗੀ ਐਂਟਰੀ, ਨਵੇਂ ਨਿਯਮ ਲਾਗੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News