ਸਵੇਰੇ ਚਾਈਂ-ਚਾਈਂ ਕਰਵਾਈ Love Marriage ਤੇ ਰਾਤ ਨੂੰ...
Thursday, Jul 03, 2025 - 06:53 PM (IST)

ਨੈਸ਼ਨਲ ਡੈਸਕ : ਕੋਲਾਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੇ ਪ੍ਰੇਮ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਪੂਰੇ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ, ਕਿਉਂਕਿ ਜਦੋਂ ਪਰਿਵਾਰ ਅਤੇ ਦੋਸਤ ਇੱਕ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਦਾ ਜਸ਼ਨ ਮਨਾ ਰਹੇ ਸਨ, ਤਾਂ ਉਸੇ ਸਮੇਂ ਇਸਦਾ ਦੁਖਦਾਈ ਅੰਤ ਹੋ ਗਿਆ। ਇਹ ਖ਼ਬਰ ਸੁਣ ਕੇ ਨਾ ਸਿਰਫ਼ ਪਰਿਵਾਰ ਸਗੋਂ ਪੂਰਾ ਕੋਲਾਰ ਸ਼ਹਿਰ ਸੋਗ ਵਿੱਚ ਡੁੱਬ ਗਿਆ ਹੈ।
ਇਹ ਵੀ ਪੜ੍ਹੋ - ਪੁਰਾਣੇ iPhone ਵਾਲਿਆਂ ਦੀ ਲੱਗ ਗਈ ਲਾਟਰੀ!
ਕੋਲਾਰ ਸ਼ਹਿਰ ਦੇ ਰਹਿਣ ਵਾਲੇ ਹਰੀਸ਼ ਬਾਬੂ ਨੇ ਆਪਣੀ ਪ੍ਰੇਮਿਕਾ ਨਾਲ ਰਜਿਸਟਰਡ ਵਿਆਹ ਕਰਵਾਇਆ ਸੀ। ਵਿਆਹ ਵਾਲੇ ਦਿਨ ਤੱਕ ਸਭ ਕੁਝ ਆਮ ਵਾਂਗ ਸੀ ਅਤੇ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਇੰਨਾ ਵੱਡਾ ਕਦਮ ਚੁੱਕੇਗਾ। ਪਰ ਉਸੇ ਰਾਤ ਹਰੀਸ਼ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਨਾਲ ਜਿਸ ਘਰ ਵਿਚ ਵਿਆਹ ਦੀਆਂ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਸੀ, ਉਥੇ ਕੁਝ ਪਲਾਂ ਵਿਚ ਚੀਕ-ਚਿਹਾੜਾ ਮੱਚ ਗਈ।
ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਵਿਆਹ ਤੋਂ ਖ਼ੁਸ਼ ਨਹੀਂ ਸੀ ਹਰੀਸ਼
ਪਤਾ ਲੱਗਾ ਹੈ ਕਿ ਮ੍ਰਿਤਕ ਹਰੀਸ਼ ਨੇ ਆਪਣੇ ਵਿਆਹ ਲਈ ਤਿੰਨ ਦਿਨ ਦੀ ਛੁੱਟੀ ਲਈ ਹੋਈ ਸੀ ਅਤੇ ਉਹ ਬਹੁਤ ਖੁਸ਼ ਦਿਖਾਈ ਦੇ ਰਿਹਾ ਸੀ। ਪਰਿਵਾਰ ਅਤੇ ਰਿਸ਼ਤੇਦਾਰ ਅਜੇ ਵੀ ਇਹ ਸਮਝਣ ਤੋਂ ਅਸਮਰੱਥ ਹਨ ਕਿ ਵਿਆਹ ਤੋਂ ਬਾਅਦ ਅਜਿਹਾ ਕੀ ਹੋਇਆ ਕਿ ਉਸਨੇ ਆਪਣੇ ਹੀ ਵਿਆਹ ਵਾਲੀ ਰਾਤ ਖ਼ੁਦਕੁਸ਼ੀ ਕਰ ਲਈ। ਸ਼ੁਰੂਆਤੀ ਪੁਲਸ ਜਾਂਚ ਤੋਂ ਪਤਾ ਲੱਗਾ ਹੈ ਕਿ ਹਰੀਸ਼ ਸ਼ੁਰੂ ਵਿੱਚ ਇਸ ਵਿਆਹ ਲਈ ਤਿਆਰ ਨਹੀਂ ਸੀ ਅਤੇ ਉਸਨੇ ਇਨਕਾਰ ਵੀ ਕਰ ਦਿੱਤਾ ਸੀ। ਹਾਲਾਂਕਿ, ਲੜਕੀ ਦੇ ਪਰਿਵਾਰ ਦੁਆਰਾ ਕਥਿਤ ਤੌਰ 'ਤੇ ਦਬਾਅ ਪਾਉਣ ਤੋਂ ਬਾਅਦ ਹਰੀਸ਼ ਰਜਿਸਟਰਡ ਵਿਆਹ ਲਈ ਸਹਿਮਤ ਹੋ ਗਿਆ।
ਇਹ ਵੀ ਪੜ੍ਹੋ - Rain Alert : ਇੱਕ ਹਫ਼ਤਾ ਲਗਾਤਾਰ ਪਵੇਗਾ ਭਾਰੀ ਮੀਂਹ, ਹੋ ਗਈ ਵੱਡੀ ਭਵਿੱਖਬਾਣੀ
ਖ਼ੁਦਕੁਸ਼ੀ ਤੋਂ ਪਹਿਲਾਂ ਹਰੀਸ਼ ਨੇ ਪੀਤੀ ਸੀ ਸ਼ਰਾਬ
ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਉਸਨੇ ਇਹ ਵਿਆਹ ਆਪਣੀ ਮਰਜ਼ੀ ਨਾਲ ਕੀਤਾ ਸੀ ਜਾਂ ਸਿਰਫ਼ ਸਮਾਜਿਕ ਜਾਂ ਪਰਿਵਾਰਕ ਦਬਾਅ ਕਾਰਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਹਰੀਸ਼ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸ਼ਰਾਬ ਪੀਤੀ ਸੀ। ਪੁਲਸ ਨੂੰ ਸ਼ੱਕ ਹੈ ਕਿ ਸ਼ਰਾਬ ਦੇ ਨਸ਼ੇ ਵਿੱਚ ਉਸ ਦੇ ਮਨ ਵਿੱਚ ਨਕਾਰਾਤਮਕ ਵਿਚਾਰ ਆਏ ਹੋ ਸਕਦੇ ਹਨ, ਜਿਸ ਕਾਰਨ ਉਸ ਨੇ ਅਜਿਹਾ ਕੀਤਾ। ਹਾਲਾਂਕਿ, ਅਜੇ ਤੱਕ ਇਸਦੀ ਪੂਰੀ ਪੁਸ਼ਟੀ ਨਹੀਂ ਹੋਈਹੈ। ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਸਾਵਧਾਨ! ChatGPT 'ਤੇ ਅੱਖਾਂ ਬੰਦ ਕਰਕੇ ਨਾ ਕਰੋ ਵਿਸ਼ਵਾਸ਼! ਨਹੀਂ ਤਾਂ...
ਘਟਨਾ ਵਾਲੀ ਥਾਂ ਤੋਂ ਨਹੀਂ ਮਿਲਿਆ ਕੋਈ ਸੁਸਾਈਡ ਨੋਟ
ਪੁਲਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ, ਜਿਸ ਕਾਰਨ ਪੁਲਸ ਲਈ ਜਾਂਚ ਹੋਰ ਵੀ ਗੁੰਝਲਦਾਰ ਹੋ ਗਈ ਹੈ। ਪੁਲਸ ਹੁਣ ਲੜਕੀ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਸ ਇਹ ਸਮਝਣਾ ਚਾਹੁੰਦੀ ਹੈ ਕਿ ਵਿਆਹ ਤੋਂ ਬਾਅਦ ਕੋਈ ਝਗੜਾ ਹੋਇਆ ਸੀ ਜਾਂ ਹਰੀਸ਼ ਕਿਸੇ ਹੋਰ ਕਾਰਨ ਕਰਕੇ ਮਾਨਸਿਕ ਤਣਾਅ ਵਿੱਚੋਂ ਗੁਜ਼ਰ ਰਿਹਾ ਸੀ, ਜਿਸ ਕਾਰਨ ਉਸਨੇ ਇੰਨਾ ਵੱਡਾ ਕਦਮ ਚੁੱਕਿਆ। ਇਹ ਮਾਮਲਾ ਸੱਚਮੁੱਚ ਹੈਰਾਨ ਕਰਨ ਵਾਲਾ ਹੈ ਅਤੇ ਪੁਲਸ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8