ਢਾਈ ਸਾਲ ਪਹਿਲਾਂ ਕਰਵਾਇਆ ਪ੍ਰੇਮ ਵਿਆਹ! ਹੁਣ ਪਤੀ ਤੋਂ ਪਰੇਸ਼ਨ ਹੋ ਪਤਨੀ ਨੇ ਚੁੱਕਿਆ ਖੌਫਨਾਕ ਕਦਮ
Saturday, Feb 28, 2026 - 12:40 PM (IST)
ਨੈਸ਼ਨਲ ਡੈਸਕ : ਪਾਉਂਟਾ ਸਾਹਿਬ ਦੇ ਪੁਰੂਵਾਲਾ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਗੋਜਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕਾ ਦੀ ਮਾਂ ਨੇ ਆਪਣੀ ਧੀ ਦੇ ਪਤੀ 'ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਵੀਰਵਾਰ ਸਵੇਰੇ ਕਰੀਬ 10 ਵਜੇ ਗੋਜਰ ਗ੍ਰਾਮ ਪੰਚਾਇਤ ਦੇ ਮੁਖੀ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਫ਼ੋਨ 'ਤੇ ਸੂਚਿਤ ਕੀਤਾ ਕਿ ਰਜਨੀ ਨੇ ਫਾਹਾ ਲੈ ਲਿਆ ਹੈ।
ਇਹ ਵੀ ਪੜ੍ਹੋ : ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ ਉਤਾਰਨ 'ਤੇ ਵੀ ਲੱਗੀ ਪਾਬੰਦੀ
ਜਾਣੋ ਪੂਰਾ ਮਾਮਲਾ
ਮ੍ਰਿਤਕਾ ਦੀ ਪਛਾਣ ਰਜਨੀ (26) ਵਜੋਂ ਹੋਈ ਹੈ। ਉਸਦੀ ਮਾਂ ਸ਼ਿਮਲਾ ਦੇਵੀ, ਜੋ ਕਿ ਸ਼ਿਆਮਪੁਰਭੂਦ ਦੀ ਰਹਿਣ ਵਾਲੀ ਹੈ, ਨੇ ਪੁਲਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਰਜਨੀ ਰਾਮਕੁਮਾਰ ਉਰਫ ਰੋਹਿਤ ਨਾਲ ਭੱਜ ਗਈ ਸੀ। ਲਗਭਗ ਢਾਈ ਸਾਲ ਪਹਿਲਾਂ ਉਸ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ। ਸ਼ੁਰੂ ਵਿੱਚ ਪਰਿਵਾਰ ਨੇ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਪਰ ਕੁਝ ਸਮੇਂ ਬਾਅਦ ਪਤੀ ਰਾਮਕੁਮਾਰ ਨੇ ਆਪਣਾ ਵਿਵਹਾਰ ਬਦਲ ਲਿਆ। ਮ੍ਰਿਤਕ ਦੀ ਮਾਂ ਦਾ ਦੋਸ਼ ਹੈ ਕਿ ਰਾਮਕੁਮਾਰ ਪਿਛਲੇ ਦੋ ਸਾਲਾਂ ਤੋਂ ਰਜਨੀ ਨੂੰ ਅਕਸਰ ਕੁੱਟਦਾ ਅਤੇ ਤੰਗ ਕਰਦਾ ਆ ਰਿਹਾ ਸੀ। ਉਹ ਰਜਨੀ ਅਤੇ ਉਸਦੀ ਛੋਟੀ ਧੀ ਕਾਵਿਆ ਨੂੰ ਉਸਦੇ ਮਾਪਿਆਂ ਦੇ ਘਰ ਵੀ ਨਹੀਂ ਜਾਣ ਦਿੰਦਾ ਸੀ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ, ਦਿੱਲੀ CM ਦਾ ਵੱਡਾ ਐਲਾਨ
ਪਰਿਵਾਰ ਦਾ ਸਪੱਸ਼ਟ ਦੋਸ਼ ਹੈ ਕਿ ਰਜਨੀ ਨੇ ਆਪਣੇ ਪਤੀ ਵੱਲੋਂ ਸਰੀਰਕ ਅਤੇ ਮਾਨਸਿਕ ਤਸੀਹੇ ਦੇਣ ਕਾਰਨ ਇਹ ਸਖ਼ਤ ਕਦਮ ਚੁੱਕਿਆ। ਉਨ੍ਹਾਂ ਦੋਸ਼ ਲਗਾਇਆ ਕਿ ਲਗਾਤਾਰ ਹੋ ਰਹੀ ਹਿੰਸਾ ਅਤੇ ਗਰੀਬੀ ਨੇ ਰਜਨੀ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰ ਦਿੱਤਾ। ਇਸ ਸੰਵੇਦਨਸ਼ੀਲ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਪੁਲਸ ਸੁਪਰਡੈਂਟ ਸਿਰਮੌਰ ਐਨਐਸ ਨੇਗੀ ਨੇ ਕਿਹਾ ਕਿ ਪੁਲਸ ਨੂੰ ਸ਼ਿਕਾਇਤ ਮਿਲ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਨੂੰਨ ਦੀਆਂ ਢੁਕਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐਸਪੀ ਨੇ ਕਿਹਾ, "ਪੁਲਸ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਤੀ ਅਤੇ ਹੋਰ ਸਹੁਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਬੂਤਾਂ ਦੇ ਆਧਾਰ 'ਤੇ, ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।"
ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
