ਹੈਵਾਨ ਬਣ ਗਿਆ ਆਸ਼ਕ ! ਪਿਓ ਦੇ ਸਾਹਮਣੇ ਵੱਢ ਦਿੱਤਾ ਪ੍ਰੇਮਿਕਾ ਦਾ ਗਲ਼ਾ
Tuesday, Jul 01, 2025 - 04:47 PM (IST)

ਮੈਰੰਗ- ਮੇਘਾਲਿਆ ਦੇ ਪੂਰਬੀ ਪੱਛਮੀ ਖਾਸੀ ਪਹਾੜੀ ਜ਼ਿਲ੍ਹੇ 'ਚ ਇਕ 25 ਸਾਲਾ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਉਸ ਦੇ ਪਿਤਾ ਦੇ ਸਾਹਮਣੇ ਗਲਾ ਵੱਢ ਕੇ ਕਤਲ ਕਰ ਦਿੱਤਾ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਸ਼ਾਮ ਨੂੰ ਵਾਪਰੀ ਜਦੋਂ ਕੁੜੀ ਆਪਣੇ ਪਿਤਾ ਨਾਲ ਮੈਰੰਗ ਪਿੰਡੇਨਗੁਮਿਓਂਗ ਪਿੰਡ ਦੇ ਇਕ ਬਾਜ਼ਾਰ 'ਚ ਫਸਲ ਵੇਚਣ ਗਈ ਸੀ। ਮ੍ਰਿਤਕਾ ਦੀ ਪਛਾਣ ਮਾਵਖਾਪ ਪਿੰਡ ਵਾਸੀ ਫਿਰਨੈਲਿਨ ਖਰਸਿੰਟਿਯੂ ਵਜੋਂ ਹੋਈ ਹੈ। ਪੁਲਸ ਅਧਿਕਾਰੀ ਦੇ ਅਨੁਸਾਰ, ਚਸ਼ਮਦੀਦਾਂ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਉਨ੍ਹਾਂ ਕੋਲ ਗਿਆ ਅਤੇ ਕੁੜੀ ਨਾਲ ਬਹਿਸ ਕਰਨ ਲੱਗਾ।
ਅਧਿਕਾਰੀ ਨੇ ਕਿਹਾ,"ਅਚਾਨਕ, ਨੌਜਵਾਨ ਨੇ ਆਪਣੀ ਪ੍ਰੇਮਿਕਾ ਦੀ ਗਰਦਨ 'ਤੇ ਚਾਕੂ ਨਾਲ ਵਾਰ ਕੀਤਾ। ਕੁੜੀ ਨੂੰ ਤੁਰੰਤ ਮੈਰੰਗ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।" ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਨੂੰ ਸਥਾਨਕ ਲੋਕਾਂ ਨੇ ਫੜ ਲਿਆ ਅਤੇ ਬਾਅਦ 'ਚ ਪੁਲਸ ਦੇ ਹਵਾਲੇ ਕਰ ਦਿੱਤਾ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ,"ਕਤਲ ਦਾ ਕਾਰਨ ਨਿੱਜੀ ਝਗੜਾ ਜਾਪਦਾ ਹੈ ਪਰ ਸਾਰੇ ਪਹਿਲੂਆਂ 'ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।" ਮ੍ਰਿਤਕਾ ਦੇ ਪਿਤਾ ਨੇ ਕਿਹਾ ਕਿ ਉਸ ਦੀ ਧੀ ਨੌਜਵਾਨ ਨਾਲ ਕੋਈ ਵੀ ਰਿਸ਼ਤਾ ਜਾਰੀ ਨਹੀਂ ਰੱਖਣਾ ਚਾਹੁੰਦੀ ਸੀ ਅਤੇ ਦੋਸ਼ੀ ਨੇ ਇਸ ਗੁੱਸੇ 'ਚ ਉਸ ਦਾ ਕਤਲ ਕਰ ਦਿੱਤਾ। ਇਸ ਘਟਨਾ ਨਾਲ ਜ਼ਿਲ੍ਹੇ 'ਚ ਗੁੱਸਾ ਫੈਲ ਗਿਆ ਹੈ ਅਤੇ ਸਥਾਨਕ ਲੋਕਾਂ ਨੇ ਕੁੜੀ ਲਈ ਇਨਸਾਫ਼ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8