ਪ੍ਰੇਮਿਕਾ ਦੇ ਵਿਆਹ ਤੋਂ ਨਾਰਾਜ਼ ਪ੍ਰੇਮੀ ਨੇ ਕੁੜੀ ਦਾ ਗੋਲੀ ਮਾਰ ਕੀਤਾ ਕ.ਤ.ਲ

Tuesday, Nov 19, 2024 - 06:02 PM (IST)

ਪ੍ਰੇਮਿਕਾ ਦੇ ਵਿਆਹ ਤੋਂ ਨਾਰਾਜ਼ ਪ੍ਰੇਮੀ ਨੇ ਕੁੜੀ ਦਾ ਗੋਲੀ ਮਾਰ ਕੀਤਾ ਕ.ਤ.ਲ

ਨੈਸ਼ਨਲ ਡੈਸਕ- ਇਕ ਪ੍ਰੇਮੀ ਨੇ ਪਹਿਲਾਂ ਪ੍ਰੇਮਿਕਾ ਦਾ ਗੋਲੀ ਮਾਰ ਕੇ ਕਤਲ ਕੀਤਾ ਅਤੇ ਉਸ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਪੂਰੀ ਵਾਰਦਾਤ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ 'ਚ ਵਾਪਰੀ। ਪੁਲਸ ਸੁਪਰਡੈਂਟ ਅਨਿਲ ਕੁਮਾਰ ਨੇ ਦੱਸਿਆ ਕਿ ਸਿੰਗਠੀ ਪਿੰਡ ਦੇ ਵਾਸੀ ਉਦੇਰਾਜ ਵਰਮਾ (24) ਦਾ ਨਾਨਕੇ ਰਹਿਣ ਵਾਲੀ ਜੋਤੀ ਵਰਮਾ (22) ਨਾਲ ਪ੍ਰੇਮ ਪ੍ਰਸੰਗ ਸੀ। ਉਨ੍ਹਾਂ ਦੱਸਿਆ ਕਿ 5 ਦਿਨ ਪਹਿਲਾਂ ਹੀ ਜੋਤੀ ਦਾ ਵਿਆਹ ਦਾ ਹੋਇਆ ਸੀ। 

ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ

ਉਨ੍ਹਾਂ ਦੱਸਿਆ ਕਿ ਮੰਗਲਵਾਰ ਸਵੇਰੇ ਜੋਤੀ ਖੇਤ 'ਚ ਗਈ ਸੀ, ਜਿੱਥੇ ਪਹਿਲਾਂ ਤੋਂ ਬੈਠੇ ਉਦੇਰਾਜ ਨੇ ਉਸ ਨੂੰ ਗੋਲੀ ਮਾਰ ਦਿੱਤੀ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਗੋਲੀ ਦੀ ਆਵਾਜ਼ ਸੁਣ ਕੇ ਪਰਿਵਾਰ ਵਾਲੇ ਮੌਕੇ 'ਤੇ ਪਹੁੰਚੇ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਜੋਤੀ ਨੂੰ ਮੈਡੀਕਲ ਕਾਲਜ ਲੈ ਗਏ, ਜਿੱਥੇ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਯਾਗਰਾਜ ਲਿਜਾਂਦੇ ਸਮੇਂ ਰਸਤੇ 'ਚ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਹਾਦਸੇ ਵਾਲੀ ਜਗ੍ਹਾ ਤੋਂ ਕੁਝ ਹੀ ਦੂਰੀ 'ਤੇ ਉਦੇਰਾਜ ਦੀ ਲਾਸ਼ ਮਿਲੀ। ਉਨ੍ਹਾਂ ਦੱਸਿਆ ਕਿ ਉਸ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਮੌਕੇ ਤੋਂ ਇਕ 315 ਬੋਰ ਦਾ ਤਮੰਚਾ ਬਰਾਮਦ ਹੋਇਆ ਹੈ। ਪੁਲਸ ਸਬੂਤ ਇਕੱਠੇ ਕਰ ਕੇ ਕਾਨੂੰਨੀ ਕਾਰਵਾਈ ਕਰ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News