ਪ੍ਰੇਮਿਕਾ ਨੂੰ ਮਿਲਣ ਗਿਆ ਸੀ ਪ੍ਰੇਮੀ, ਘਰਵਾਲਿਆਂ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

Saturday, Jul 20, 2024 - 09:05 PM (IST)

ਪ੍ਰੇਮਿਕਾ ਨੂੰ ਮਿਲਣ ਗਿਆ ਸੀ ਪ੍ਰੇਮੀ, ਘਰਵਾਲਿਆਂ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਪੀਲੀਭੀਤ : ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਦੀ ਦਰੱਖਤ ਨਾਲ ਬੰਨ੍ਹ ਕੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਹ ਘਟਨਾ ਦੇਵਰੀਆ ਕੋਤਵਾਲੀ ਥਾਣਾ ਖੇਤਰ ਦੀ ਹੈ। 

ਦੇਵਰੀਆ ਕੋਤਵਾਲੀ ਪੁਲਸ ਅਨੁਸਾਰ ਦੇਵਰੀਆ ਥਾਣਾ ਖੇਤਰ ਦੇ ਰਹਿਣ ਵਾਲੇ ਸ਼ਿਵਮ (17) ਪੁੱਤਰ ਸੰਜੀਵ ਕੁਮਾਰ ਦੇ ਇਸੇ ਇਲਾਕੇ ਦੀ ਰਹਿਣ ਵਾਲੀ 15 ਸਾਲਾ ਲੜਕੀ ਨਾਲ ਪ੍ਰੇਮ ਸਬੰਧ ਸਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸ਼ੁੱਕਰਵਾਰ ਸ਼ਾਮ ਸ਼ਿਵਮ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਗਿਆ ਸੀ, ਜਿੱਥੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੜ ਲਿਆ ਤੇ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀ ਨਾਬਾਲਗ ਨੂੰ ਇਲਾਜ ਲਈ ਬਿਲਸੰਡਾ ਕਮਿਊਨਿਟੀ ਹੈਲਥ ਸੈਂਟਰ ਵਿਖੇ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਬਿਸਲਪੁਰ ਪੁਲਸ ਰੇਂਜ ਅਧਿਕਾਰੀ (ਸੀਓ) ਪ੍ਰਤੀਕ ਦਹੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ 'ਤੇ ਕਤਲ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਅਤੇ ਉਸ ਦੀ ਪ੍ਰੇਮਿਕਾ ਦੋਵੇਂ ਨਾਬਾਲਗ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸ਼ਿਕਾਇਤ ਮਿਲਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੇਵਰੀਆ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਰਾਜੀਵ ਰੰਜਨ ਸ਼੍ਰੀਵਾਸਤਵ ਨੇ ਦੱਸਿਆ ਕਿ ਮਾਮਲੇ ਦੇ ਤਿੰਨ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।


author

Baljit Singh

Content Editor

Related News