ਦਿੱਲੀ 'ਚ 120 ਦਿਨ ਬਾਅਦ ਸਾਹਮਣੇ ਆਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ

06/20/2021 8:58:31 PM

ਨੈਸ਼ਨਲ ਡੈਸਕ- ਦਿੱਲੀ 'ਚ ਕੋਰੋਨਾ ਦੀ ਰਫਤਾਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ। ਰਾਜਧਾਨੀ ਵਿਚ 120 ਦਿਨ ਬਾਅਦ ਕੋਵਿਡ ਦੇ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ਵਿਚ ਕੋਵਿਡ-19 ਦੇ 124 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ 16 ਫਰਵਰੀ ਤੋਂ ਬਾਅਦ ਹੁਣ ਤੱਕ ਸਭ ਤੋਂ ਘੱਟ ਹਨ। ਸੰਕਰਮਣ ਨਾਲ 7 ਹੋਰ ਲੋਕਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਨਾਲ ਐਤਵਾਰ ਨੂੰ ਇਹ ਜਾਣਕਾਰੀ ਮਿਲੀ। 

ਇਹ ਖ਼ਬਰ ਪੜ੍ਹੋ-ਕੋਵਿਡ ਦੀ ਦੂਜੀ ਲਹਿਰ ਦੇ ਬਾਵਜੂਦ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਹਾਸਲ ਕੀਤੀਆਂ ਕਈ ਉਪਲੱਬਧੀਆਂ


ਅੰਕੜਿਆਂ ਦੇ ਅਨੁਸਾਰ ਇੱਥੇ ਸੰਕਰਮਣ ਦਰ ਹੁਣ 0.17 ਫੀਸਦੀ ਹੈ। ਲਗਾਤਾਰ ਇਹ ਦੂਜਾ ਦਿਨ ਹੈ, ਜਦੋਂ ਸਕਰਮਣ ਦੀ ਵਜ੍ਹਾ ਨਾਲ ਮਰਨ ਵਾਲਿਆਂ ਦੀ ਗਿਣਤੀ 10 ਤੋਂ ਘੱਟ ਹੈ। ਸ਼ਨੀਵਾਰ ਨੂੰ ਦਿੱਲੀ ਵਿਚ 7 ਲੋਕਾਂ ਦੀ ਮੌਤ ਹੋਈ ਸੀ, ਜੋਕਿ ਇਕ ਅਪ੍ਰੈਲ ਤੋਂ ਹੁਣ ਤੱਕ ਸਭ ਤੋਂ ਘੱਟ ਹੈ। ਇਸ ਦੌਰਾਨ 135 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ ਸੰਕਰਮਣ ਦਰ 0.18 ਫੀਸਦੀ ਸੀ। ਰਾਸ਼ਟਰੀ ਰਾਜਧਾਨੀ ਵਿਚ ਸੰਕਰਮਣ ਦੀ ਵਜ੍ਹਾ ਨਾਲ ਹੁਣ ਤੱਕ 24,914 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਅਪ੍ਰੈਲ ਨੂੰ ਸ਼ਹਿਰ ਵਿਚ 9 ਲੋਕਾਂ ਦੀ ਮੌਤ ਹੋਈ ਸੀ ਅਤੇ 2,790 ਮਾਮਲੇ ਸਾਹਮਣੇ ਆਏ ਸਨ।

ਇਹ ਖ਼ਬਰ ਪੜ੍ਹੋ- ਦੱਖਣੀ ਅਫਰੀਕਾ ਨੇ 298 ਦੌੜਾਂ ਬਣਾਉਣ ਤੋਂ ਬਾਅਦ ਵਿੰਡੀਜ਼ ਨੂੰ ਕੀਤਾ 149 ਦੌੜਾਂ 'ਤੇ ਢੇਰ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News