ਦੇਸ਼ ''ਚ 12 ਮਈ 2020 ਦੇ ਬਾਅਦ ਪਹਿਲੀ ਵਾਰ ਇਕ ਦਿਨ ''ਚ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ

Saturday, Mar 12, 2022 - 12:35 PM (IST)

ਦੇਸ਼ ''ਚ 12 ਮਈ 2020 ਦੇ ਬਾਅਦ ਪਹਿਲੀ ਵਾਰ ਇਕ ਦਿਨ ''ਚ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,614 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ 12 ਮਈ 2020 ਤੋਂ ਬਾਅਦ ਇਕ ਦਿਨ 'ਚ ਸਾਹਮਣੇ ਆਏ ਸਭ ਤੋਂ ਘੱਟ ਮਾਮਲੇ ਹਨ। ਇਸ ਦੇ ਨਾਲ ਹੀ ਦੇਸ਼ 'ਚ ਪੀੜਤਾਂ ਦੀ ਗਿਣਤੀ ਵਧ ਕੇ 4,29,87,875 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 40,559 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਸ਼ਨੀਵਾਰ ਸਵੇਰੇ 8 ਵਜੇ ਕੀਤੇ ਗਏ ਅੰਕੜਿਆਂ 'ਚ ਇਹ ਜਾਣਕਾਰੀ ਦਿੱਤੀ। ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 89 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਦੇਸ਼ 'ਚ ਕੋਰੋਨਾ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਕੁੱਲ ਗਿਣਤੀ 5,15,803 ਹੋ ਗਈ ਹੈ। ਅੰਕੜਿਆਂ ਅਨੁਸਾਰ, ਕੁੱਲ ਪੀੜਤਾਂ ਦੇ ਮੁਕਾਬਲੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸਿਰਫ਼ 0.09 ਫੀਸਦੀ ਹੈ, ਜਦੋਂ ਕਿ ਰਾਸ਼ਟਰੀ ਪੱਧਰ 'ਤੇ ਕੋਰੋਨਾ ਤੋਂ ਠੀਕ ਹੋਣ ਦੀ ਦਰ 'ਚ ਵੀ ਹੋਰ ਸੁਧਾਰ ਹੋਇਆ ਹੈ ਅਤੇ ਇਹ 98.71 ਫੀਸਦੀ ਤੱਕ ਪਹੁੰਚ ਗਈ ਹੈ।

PunjabKesari

ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1660 ਦੀ ਕਮੀ ਆਈ ਹੈ। ਅੰਕੜਿਆਂ ਅਨੁਸਾਰ 12 ਮਈ 2020 ਨੂੰ 3,604 ਨਵੇਂ ਮਾਮਲੇ ਸਾਹਮਣੇ ਆਏ ਸਨ, ਉਸ ਤੋਂ ਬਾਅਦ ਇਹ ਇਕ ਦਿਨ 'ਚ ਸਭ ਤੋਂ ਘੱਟ ਮਾਮਲੇ ਹਨ। ਮੰਤਰਾਲਾ ਨੇ ਦੱਸਿਆ ਕਿ ਹੁਣ ਤੱਕ 4,24,41,513 ਮਰੀਜ਼ ਠੀਕ ਹੋ ਚੁਕੇ ਹਨ, ਜਦੋਂ ਕਿ ਮੌਤ ਦਰ 1.2 ਫੀਸਦੀ ਹੈ। ਅੰਕੜਿਆਂ ਅਨੁਸਾਰ ਰੋਜ਼ਾਨਾ ਸੰਕਰਮਣ ਦਰ 0.44 ਫੀਸਦੀ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.52 ਫੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ 'ਚ ਹੁਣ ਤੱਕ 77.77 ਕਰੋੜ ਨਮੂਨਿਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 8,21,122 ਨਮੂਨਿਆਂ ਦੀ ਜਾਂਚ ਪਿਛਲੇ 24 ਘੰਟਿਆਂ ਦੌਰਾਨ ਹੋਈ ਹੈ। ਇਸ ਵਿਚ, ਦੇਸ਼ ਹੁਣ ਤੱਕ ਕੋਰੋਨਾ ਟੀਕੇ ਦੀ 179.91 ਕਰੋੜ ਤੋਂ ਵਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News