''LPG ਰਸੋਈ ਗੈਸ ਦੀ ਕਿੱਲਤ ਨਹੀਂ, ਅਫ਼ਵਾਹਾਂ ’ਤੇ ਧਿਆਨ ਨਾ ਦੇਣ ਲੋਕ'', PM ਮੋਦੀ ਦਾ ਵੱਡਾ ਬਿਆਨ
Thursday, Mar 12, 2026 - 07:39 AM (IST)
ਤਿਰੂਚਿਰਾਪੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੱਛਮੀ ਏਸ਼ੀਆ ’ਚ ਜਾਰੀ ਸੰਘਰਸ਼ ਕਾਰਨ ਰਸੋਈ ਗੈਸ ਸਪਲਾਈ ’ਚ ਆਈ ਰੁਕਾਵਟ ਦੇ ਮੱਦੇਨਜ਼ਰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਅਪੀਲ ਕੀਤੀ ਕਿ ਸਿਰਫ ਤਸਦੀਕਸ਼ੁਦਾ ਜਾਣਕਾਰੀ ਹੀ ਪ੍ਰਸਾਰਿਤ ਕੀਤੀ ਜਾਵੇ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਦੇਸ਼ ਭਰ ’ਚ ਹੋਟਲ ਉਦਯੋਗ ਨੂੰ ਪ੍ਰਭਾਵਿਤ ਕਰਨ ਵਾਲੀ ਵਪਾਰਕ ਤਰਲ ਪੈਟਰੋਲੀਅਮ ਗੈਸ (ਐੱਲ. ਪੀ. ਜੀ.) ਦੀ ਕਮੀ ਅਤੇ ਇਸ ਮੁੱਦੇ ’ਤੇ ਵਿਰੋਧੀਆਂ ਦੀ ਆਲੋਚਨਾ ਦੇ ਨਾਲ-ਨਾਲ ਆਉਣ ਵਾਲੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ ਦੀ ਸੰਭਾਵਿਤ ਕਿੱਲਤ ਜਾਂ ਕੀਮਤਾਂ ’ਚ ਵਾਧੇ ਦੇ ਖ਼ਦਸ਼ਿਆਂ ਦਰਮਿਆਨ ਆਈ ਹੈ।
ਇਹ ਵੀ ਪੜ੍ਹੋ - ਬੋਰਡ ਦੀ ਪ੍ਰੀਖਿਆ ਲਈ ਰੋਲ ਨੰਬਰ ਸਲਿੱਪ 'ਤੇ ਵਿਦਿਆਰਥੀ ਦੀ ਥਾਂ ਲਾ 'ਤੀ ਕੁੱਤੇ ਦੀ ਤਸਵੀਰ, ਭੱਖਿਆ ਮਾਮਲਾ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਰਾਜਗ) ਦੀ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਤਮਿਲਨਾਡੂ ’ਚ ਡੀ. ਐੱਮ. ਕੇ. ਸ਼ਾਸਨ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਹਰ ਪਰਿਵਾਰ ਲਈ ਕੰਮ ਕਰੇ, ਨਾ ਕਿ ਸਿਰਫ ਇਕ ਪਰਿਵਾਰ ਲਈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਨਾ ਚਾਹਾਂਗਾ ਕਿ ਅਸੀਂ ਸਿਰਫ ਸਹੀ ਅਤੇ ਤਸਦੀਕਸ਼ੁਦਾ ਜਾਣਕਾਰੀ ਹੀ ਫੈਲਾਈਏ। ਜ਼ਾਹਿਰ ਤੌਰ ’ਤੇ ਉਨ੍ਹਾਂ ਦਾ ਇਸ਼ਾਰਾ ਖਾੜੀ ਖੇਤਰ ਨੂੰ ਪ੍ਰਭਾਵਿਤ ਕਰਨ ਵਾਲੇ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਸੰਘਰਸ਼ ਕਾਰਨ ਸਪਲਾਈ ’ਚ ਵਿਘਨ ਤੋਂ ਪੈਦਾ ਹੋਏ ਐੱਲ. ਪੀ. ਜੀ. ਸੰਕਟ ਵੱਲ ਸੀ। ਉਨ੍ਹਾਂ ਕਿਹਾ ਕਿ ਘਬਰਾਉਣ ਜਾਂ ਅਫ਼ਵਾਹਾਂ ’ਤੇ ਧਿਆਨ ਦੇਣ ਦੀ ਕੋਈ ਲੋੜ ਨਹੀਂ ਹੈ। ਐੱਲ. ਪੀ. ਜੀ. ਦੀ ਕੋਈ ਕਮੀ ਨਹੀਂ।
ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
