ਦੀਵਾਲੀ ''ਤੇ ਵੱਡਾ ਹਾਦਸਾ, LPG ਸਿਲੰਡਰ ਫਟਣ ਨਾਲ ਪਤੀ-ਪਤਨੀ ਦੀ ਦਰਦਨਾਕ ਮੌਤ

Friday, Nov 01, 2024 - 11:26 AM (IST)

ਦੀਵਾਲੀ ''ਤੇ ਵੱਡਾ ਹਾਦਸਾ, LPG ਸਿਲੰਡਰ ਫਟਣ ਨਾਲ ਪਤੀ-ਪਤਨੀ ਦੀ ਦਰਦਨਾਕ ਮੌਤ

ਕਾਨਪੁਰ : ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਦੇ ਸਿਸਾਮਾਊ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਐੱਲਪੀਜੀ ਸਿਲੰਡਰ ਫਟਣ ਨਾਲ 40 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿਚ ਮ੍ਰਿਤਕ ਵਿਅਕਤੀ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪੁਲਸ ਦੇ ਡਿਪਟੀ ਕਮਿਸ਼ਨਰ (ਕੇਂਦਰੀ) ਦਿਨੇਸ਼ ਤ੍ਰਿਪਾਠੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਘਟਨਾ ਸਿਸਮਾਊ ਥਾਣਾ ਖੇਤਰ ਦੇ ਗਾਂਧੀ ਨਗਰ ਇਲਾਕੇ ਵਿੱਚ ਸਵੇਰ ਦੇ ਸਮੇਂ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਜੋੜੇ ਦੇ ਘਰ ਦੇ ਬਾਹਰ ਹੋਇਆ।

ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਪ੍ਰਾਪਤ ਜਾਣਕਾਰੀ ਅਨੁਸਾਰ ਤ੍ਰਿਪਾਠੀ ਨੇ ਦੱਸਿਆ ਕਿ ਸੁਰਿੰਦਰ ਆਪਣੇ ਦੋਪਹੀਆ ਵਾਹਨ ਵਿੱਚ ਸਿਲੰਡਰ ਲੈ ਕੇ ਘਰ ਪਹੁੰਚਿਆ ਸੀ ਅਤੇ ਜਦੋਂ ਉਹ ਆਪਣੇ ਘਰ ਦੇ ਬਾਹਰ ਗੱਡੀ ਵਿੱਚੋਂ ਸਿਲੰਡਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਮਦਦ ਲਈ ਉਤਰੀ ਉਸ ਦੀ ਪਤਨੀ ਨਵਿਤਾ ਵੀ ਇਸ ਧਮਾਕੇ ਵਿਚ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪੁਲਸ ਅਤੇ ਫੋਰੈਂਸਿਕ ਮਾਹਿਰ ਮੌਕੇ 'ਤੇ ਪਹੁੰਚ ਗਏ ਅਤੇ ਧਮਾਕੇ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਤ੍ਰਿਪਾਠੀ ਨੇ ਕਿਹਾ ਕਿ ਇਸ ਘਟਨਾ ਵਿਚ ਕੋਈ ਹੋਰ ਵਿਅਕਤੀ ਜ਼ਖ਼ਮੀ ਨਹੀਂ ਹੋਇਆ ਹੈ। ਡੀਸੀਪੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News