ਚੋਣਾਂ ਤੋਂ ਪਹਿਲਾਂ ਸਸਤਾ ਹੋਇਆ LPG ਸਿਲੰਡਰ, ਜਾਣੋ ਕਿੰਨੀ ਘਟੀ ਕੀਮਤ
Monday, Apr 01, 2024 - 08:35 AM (IST)
ਨੈਸ਼ਨਲ ਡੈਸਕ: ਤੇਲ ਮਾਰਕੀਟਿੰਗ ਕੰਪਨੀਆਂ ਨੇ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ, ਜੋ ਅੱਜ ਤੋਂ ਲਾਗੂ ਹੋ ਗਈ ਹੈ। ਸੂਤਰਾਂ ਮੁਤਾਬਕ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਤਕਰੀਬਨ 30 ਤੋਂ 32 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 5 ਕਿਲੋਗ੍ਰਾਮ ਐੱਫ.ਟੀ.ਐੱਲ. (ਫ੍ਰੀ ਟਰੇਡ ਐੱਲ.ਪੀ.ਜੀ.) ਸਿਲੰਡਰ ਦੀ ਕੀਮਤ ਵਿੱਚ ਵੀ 7.50 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਦੀ ਸਰਹੱਦ ਦੀ ਰਾਖੀ ਕਰਨ ਵਾਲਾ ਸਾਬਕਾ ਫ਼ੌਜੀ ਸ਼ੰਭੂ ਬਾਰਡਰ 'ਤੇ ਹੋਇਆ 'ਸ਼ਹੀਦ'
ਕੀਮਤਾਂ 'ਚ ਕਟੌਤੀ ਤੋਂ ਬਾਅਦ ਹੁਣ ਰਾਜਧਾਨੀ ਦਿੱਲੀ 'ਚ 19 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਕੀਮਤ 30.50 ਰੁਪਏ ਘਟ ਕੇ 1764.50 ਰੁਪਏ ਹੋ ਗਈ ਹੈ। ਕੋਲਕਾਤਾ 'ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 32 ਰੁਪਏ ਦੀ ਕਮੀ ਆਈ ਹੈ ਅਤੇ ਹੁਣ ਇਹ ਇੱਥੇ 1879 ਰੁਪਏ 'ਚ ਮਿਲੇਗਾ। ਉੱਥੇ ਹੀ ਮੁੰਬਈ 'ਚ ਸਿਲੰਡਰ ਦੀ ਕੀਮਤ 31.50 ਰੁਪਏ ਘਟਾ ਕੇ 1717.50 ਰੁਪਏ ਅਤੇ ਚੇਨਈ 'ਚ 30.50 ਰੁਪਏ ਘੱਟ ਕੇ 1930 ਰੁਪਏ ਹੋ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8