ਸਸਤਾ ਹੋ ਗਿਆ LPG ਸਿਲੰਡਰ, ਨਵੇਂ ਸਾਲ 'ਤੇ ਮਿਲਿਆ ਤੋਹਫ਼ਾ
Wednesday, Jan 01, 2025 - 09:38 AM (IST)
ਨੈਸ਼ਨਲ ਡੈਸਕ: ਨਵਾਂ ਸਾਲ 2025 LPG ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ ਆਈ ਹੈ। LPG ਸਿਲੰਡਰ ਅੱਜ ਤੋਂ ਸਸਤਾ ਹੋ ਗਿਆ ਹੈ। ਸਿਲੰਡਰ ਦੀਆਂ ਕੀਮਤਾਂ ਵਿਚ 14 ਰੁਪਏ 50 ਪੈਸੇ ਸਸਤਾ ਹੋ ਗਿਆ ਹੈ। ਹਾਲਾਂਕਿ ਇਹ ਰਾਹਤ ਸਿਰਫ਼ 19 ਕਿੱਲੋ ਵਾਲੇ ਕਮਰਸ਼ੀਅਲ LGP ਸਿਲੰਡਰ ਵਿਚ ਮਿਲੀ ਹੈ। ਘਰੇਲੂ ਗੈਸ ਸਿਲੰਡਰ ਯਾਨੀ 14 ਕਿੱਲੋ ਵਾਲੇ LPG ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਹੋਇਆ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਮਗਰੋਂ ਹੁਣ 4 ਤੇ 9 ਜਨਵਰੀ ਲਈ ਹੋ ਗਿਆ ਵੱਡਾ ਐਲਾਨ (ਵੀਡੀਓ)
ਅੱਜ 1 ਜਨਵਰੀ 2025 ਤੋਂ 19 ਕਿੱਲੋ ਵਾਲਾ ਇੰਡੇਨ ਦਾ LPG ਸਿਲੰਡਰ 1804 ਰੁਪਏ ਦਾ ਹੋ ਗਿਆ ਹੈ, ਜੋ ਪਿਛਲੇ ਮਹੀਨੇ 1818.50 ਰੁਪਏ ਦਾ ਸੀ। ਕੋਲਕਾਤਾ ਵਿਚ ਇਹ 1911 ਰੁਪਏ ਦਾ ਹੋ ਗਿਆ ਹੈ। ਇਸੇ ਤਰ੍ਹਾਂ ਸਾਰੇ ਦੇਸ਼ ਵਿਚ 19 ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟਾਈ ਗਈ ਹੈ। ਉੱਥੇ ਹੀ ਘਰੇਲੂ LPG ਸਿਲੰਡਰ ਦੀ ਕੀਮਤ ਵਿਚ ਕਿਸੇ ਕਿਸਮ ਦਾ ਕੋਈ ਬਦਲਾਅ ਨਹੀਂ ਕੀਤਾ ਗਿਆ। ਦਿੱਲੀ ਵਿਚ 14 ਕਿੱਲੋ ਵਾਲੇ LPG ਸਿਲੰਡਰ ਦੀ ਕੀਮਤ 803 ਰੁਪਏ ਹੈ। ਇਸ ਸਿਲੰਡਰ ਦੀ ਕੀਮਤ ਵਿਚ 1 ਅਗਸਤ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਧੀਆਂ ਸਰਦੀ ਦੀਆਂ ਛੁੱਟੀਆਂ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ
ਦਰਅਸਲ, 19 ਕਿੱਲੋ ਵਾਲਾ ਕਮਰਸ਼ੀਅਲ LPG ਸਿਲੰਡਰ ਹਲਵਾਈਆਂ ਦੀਆਂ ਦੁਕਾਨਾਂ, ਰੈਸਟੋਰੈਂਟਾਂ, ਹੋਟਲਾਂ ਆਦਿ ਵਿਚ ਵਰਤਿਆ ਜਾਂਦਾ ਹੈ। ਇਸ ਦੀ ਕੀਮਤ ਵਿਚ ਬਦਲਾਅ ਆਉਣ ਨਾਲ ਉਨ੍ਹਾਂ ਦੀ ਲਾਗਤ ਵਿਚ ਵੀ ਤਬਦੀਲੀ ਆਉਂਦੀ ਹੈ, ਜਿਸ ਦਾ ਅਸਰ ਆਮ ਗਾਹਕਾਂ ਕੋਲੋਂ ਲਈ ਜਾਣ ਵਾਲੀ ਕੀਮਤ 'ਤੇ ਵੀ ਜ਼ਰੂਰ ਪੈਂਦਾ ਹੈ। ਇਸ ਤਰ੍ਹਾਂ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿਚ ਬਦਲਾਅ ਕਿਤੇ ਨਾ ਕਿਤੇ ਆਮ ਲੋਕਾਂ ਦੀ ਜੇਬ 'ਤੇ ਵੀ ਅਸਰ ਪਾਉਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8