ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਟਵੀਟ ਕਰ ਘੇਰੀ ਮੋਦੀ ਸਰਕਾਰ

03/01/2021 12:50:18 PM

ਨਵੀਂ ਦਿੱਲੀ— ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੱਧਦੀ ਮਹਿੰਗਾਈ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ ਨੂੰ ਘੇਰਿਆ ਹੈ। ਇਕ ਪਾਸੇ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕੀਤਾ ਜਾ ਰਿਹਾ ਹੈ, ਉੱਥੇ ਹੀ ਰਸੋਈ ਦਾ ਬਜਟ ਵੀ ਪੂਰੀ ਤਰ੍ਹਾਂ ਹਿੱਲ ਗਿਆ ਹੈ। ਰਸੋਈ ਗੈਸ ਸਿਲੰਡਰ ਯਾਨੀ ਕਿ ਐੱਲ. ਪੀ. ਜੀ. ਦੀਆਂ ਕੀਮਤਾਂ ’ਚ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਹੈਂਡਲ ’ਤੇ ਟਵੀਟ ਕਰਦਿਆਂ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਖਿਆ। ਰਾਹੁਲ ਨੇ ਟਵੀਟ ਕੀਤਾ ਕਿ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਫਿਰ ਵਧ ਗਈਆਂ। ਜਨਤਾ ਲਈ ਮੋਦੀ ਸਰਕਾਰ ਦੇ ਬਦਲ ਹਨ- ਵਪਾਰ ਬੰਦ ਕਰ ਦਿਓ, ਚੁੱਲ੍ਹਾ ਫੂਕੋ ਅਤੇ ਜੁਮਲੇ ਖਾਓ!

ਇਹ ਵੀ ਪੜ੍ਹੋ- ਵੱਡਾ ਝਟਕਾ! ਰਸੋਈ ਗੈਸ ਹੋਰ ਹੋਈ ਮਹਿੰਗੀ, ਕੀਮਤਾਂ 'ਚ ਵਾਧਾ ਅੱਜ ਤੋਂ ਲਾਗੂ

PunjabKesari
ਦੱਸਣਯੋਗ ਹੈ ਕਿ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧੇ ਕਾਰਨ ਆਮ ਜਨਤਾ ਨੂੰ ਵੱਡਾ ਝਟਕਾ ਲੱਗਾ ਹੈ। ਰਸੋਈ ਗੈਸ ਦੀਆਂ ਕੀਮਤਾਂ 1 ਮਾਰਚ 2021 ਨੂੰ ਫਿਰ ਤੋਂ 25 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਕਰੀਬ 3 ਦਿਨ ਪਹਿਲਾਂ ਹੀ ਸਿਲੰਡਰ ਦੀਆਂ ਕੀਮਤਾਂ ’ਚ ਵਾਧਾ ਕੀਤਾ ਗਿਆ ਸੀ। ਹੁਣ ਰਸੋਈ ਗੈਸ ਸਿਲੰਡਰ ਦੀ ਕੀਮਤ 819 ਰੁਪਏ ਹੋ ਗਈ ਹੈ। ਰਸੋਈ ਗੈਸ ਅਤੇ ਦੂਜੇ ਪਾਸੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਬੇਤਹਾਸ਼ਾ ਵਾਧੇ ਕਾਰਨ ਮਹਿੰਗਾਈ ਵਧ ਗਈ ਹੈ ਅਤੇ ਆਮ ਜਨਤਾ ਇਸ ਤੋਂ ਪਰੇਸ਼ਾਨ ਹੈ।

ਇਹ ਵੀ ਪੜ੍ਹੋ- ਮਿਸ ਇੰਡੀਆ ਦਿੱਲੀ-2019 ਮਾਨਸੀ ਸਹਿਗਲ ‘ਆਪ’ ਪਾਰਟੀ ’ਚ ਹੋਈ ਸ਼ਾਮਲ


Tanu

Content Editor

Related News