Breaking News: ਮਹਿੰਗਾਈ ਦਾ ਇਕ ਹੋਰ ਝਟਕਾ! ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ

Sunday, Oct 01, 2023 - 05:55 AM (IST)

Breaking News: ਮਹਿੰਗਾਈ ਦਾ ਇਕ ਹੋਰ ਝਟਕਾ! ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ

ਨੈਸ਼ਨਲ ਡੈਸਕ: ਅਕਤੂਬਰ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਨੇ ਇਕ ਹੋਰ ਝਟਕਾ ਦਿੱਤਾ ਹੈ। ਕਮਰਸ਼ੀਅਲ ਐੱਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐੱਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। 19 ਕਿੱਲੋ ਦੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੀ ਕੀਮਤ 1 ਅਕਤੂਬਰ ਤੋਂ 209 ਰੁਪਏ ਵਧਾ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਪੋਤੇ ਨੇ ਹੀ ਕਰ ਦਿੱਤਾ ਆਪਣੀ ਦਾਦੀ ਦਾ ਕਤਲ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਇਸ ਨਾਲ ਦਿੱਲੀ ਵਿਚ 1 ਅਕਤੂਬਰ ਤੋਂ 19 ਕਿੱਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1731.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲਾਂਕਿ ਕੀਮਤਾਂ ਵਿੱਚ ਵਾਧਾ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਇਆ ਹੈ ਪਰ ਇਸ ਕਾਰਨ ਬਾਜ਼ਾਰ ਵਿੱਚ ਖਾਣ-ਪੀਣ ਦੀਆਂ ਵਸਤੂਆਂ ਮਹਿੰਗੀਆਂ ਹੋ ਜਾਣਗੀਆਂ ਅਤੇ ਇਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ’ਤੇ ਪਵੇਗਾ।

ਕੁਦਰਤੀ ਗੈਸ ਦੀਆਂ ਕੀਮਤਾਂ 'ਚ ਵੀ ਹੋਇਆ ਵਾਧਾ

ਇਸ ਤੋਂ ਪਹਿਲਾਂ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਵੀ ਵਾਧਾ ਕੀਤਾ ਗਿਆ ਸੀ। ਸਰਕਾਰ ਨੇ 1 ਅਕਤੂਬਰ, 2023 ਤੋਂ ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਵਾਧੇ ਦਾ ਐਲਾਨ ਕੀਤਾ ਹੈ। ਸਰਕਾਰ ਨੇ ਅਕਤੂਬਰ ਮਹੀਨੇ ਲਈ ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ $8.60/mmBtu (ਮੀਟ੍ਰਿਕ ਮਿਲੀਅਨ ਬ੍ਰਿਟਿਸ਼ ਥਰਮਲ ਯੂਨਿਟ) ਤੋਂ ਵਧਾ ਕੇ $9.20/mmBtu ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਕੀਮਤ 31 ਅਕਤੂਬਰ 2023 ਤੱਕ ਵੈਧ ਰਹੇਗੀ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਸਬੰਧ 'ਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News