500 ਰੁਪਏ 'ਚ ਮਿਲੇਗਾ LPG ਗੈਸ ਸਿਲੰਡਰ!

Thursday, Jan 16, 2025 - 02:07 PM (IST)

500 ਰੁਪਏ 'ਚ ਮਿਲੇਗਾ LPG ਗੈਸ ਸਿਲੰਡਰ!

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਵਿਚਾਲੇ ਕਾਂਗਰਸ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਕਿਹਾ ਕਿ ਜੇਕਰ ਉਹ ਦਿੱਲੀ 'ਚ ਸੱਤਾ 'ਚ ਆਈ ਤਾਂ ਰਾਸ਼ਟਰੀ ਰਾਜਧਾਨੀ ਦੇ ਵਾਸੀਆਂ ਨੂੰ 500 ਰੁਪਏ ਵਿਚ  LPG ਗੈਸ ਸਿਲੰਡਰ, ਮੁਫ਼ਤ ਰਾਸ਼ਨ ਕਿੱਟ ਅਤੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਵੇਗੀ। 

ਇਹ ਵੀ ਪੜ੍ਹੋYouTube ਤੋਂ ਸਿੱਖਿਆ ਕਤਲ ਦਾ ਤਰੀਕਾ, ਪੋਤੀ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਦਾਦਾ

'ਮਹਿੰਗਾਈ ਮੁਕਤ' ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ ਦਿੱਲੀ ਵਿਚ ਸੱਤਾ 'ਚ ਆਉਂਦੀ ਹੈ ਤਾਂ ਉਹ ਆਪਣੀਆਂ 5 ਗਾਰੰਟੀਆਂ ਨੂੰ ਪੂਰਾ ਕਰੇਗੀ। ਕਾਂਗਰਸ ਨੇ 6 ਜਨਵਰੀ ਨੂੰ 'ਪਿਆਰੀ ਦੀਦੀ ਯੋਜਨਾ' ਦਾ ਐਲਾਨ ਕੀਤਾ ਸੀ, ਜਿਸ ਵਿਚ ਸੱਤਾ 'ਚ ਆਉਣ 'ਤੇ ਦਿੱਲੀ ਦੀਆਂ ਔਰਤਾਂ ਨੂੰ 2500 ਰੁਪਏ ਮਹੀਨਾ ਆਰਥਿਕ ਮਦਦ ਦੇਣ ਦਾ ਵਾਅਦਾ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ-  9 ਪਿੰਡਾਂ 'ਚ 42 ਦਿਨਾਂ ਤੱਕ ਨਹੀਂ ਵੱਜਣਗੀਆਂ ਫੋਨ ਦੀ ਘੰਟੀਆਂ, TV ਵੀ ਰਹਿਣਗੇ ਬੰਦ

ਕਾਂਗਰਸ ਪਾਰਟੀ ਨੇ 8 ਜਨਵਰੀ ਨੂੰ ਆਪਣੀ 'ਜੀਵਨ ਰਕਸ਼ਾ ਯੋਜਨਾ' ਦਾ ਐਲਾਨ ਕੀਤਾ ਸੀ, ਜਿਸ ਤਹਿਤ ਇਸ ਨੇ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਦੇਣ ਦਾ ਵਾਅਦਾ ਕੀਤਾ ਸੀ। ਪਾਰਟੀ ਨੇ ਐਤਵਾਰ ਨੂੰ ਦਿੱਲੀ ਵਿਚ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਕ ਸਾਲ ਲਈ ਹਰ ਮਹੀਨੇ 8,500 ਰੁਪਏ ਦੇਣ ਦਾ ਵਾਅਦਾ ਵੀ ਕੀਤਾ। ਦੱਸ ਦੇਈਏ ਕਿ ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।

ਇਹ ਵੀ ਪੜ੍ਹੋ-  ਭਤੀਜੇ ਨੂੰ ਚਾਚੀ ਨੇ ਕਰੰਟ ਲਾ ਕੇ ਮਾਰਿਆ, ਵਜ੍ਹਾ ਜਾਣ ਪੁਲਸ ਰਹਿ ਗਈ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News