LPU ਹਿੰਸਾ : CM ਸਮਰਾਟ ਚੌਧਰੀ ਨੇ ਸੰਸਥਾ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ ''ਤੇ ਕੀਤੀ ਗੱਲਬਾਤ

Monday, Sep 28, 2026 - 03:13 PM (IST)

LPU ਹਿੰਸਾ : CM ਸਮਰਾਟ ਚੌਧਰੀ ਨੇ ਸੰਸਥਾ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ ''ਤੇ ਕੀਤੀ ਗੱਲਬਾਤ

ਪਟਨਾ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਕੈਂਪਸ ਵਿੱਚ ਹਿੰਸਾ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਸੋਮਵਾਰ ਨੂੰ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਉਥੇ ਪੜ੍ਹ ਰਹੇ ਬਿਹਾਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਪੰਜਾਬ ਦੇ ਫਗਵਾੜਾ ਵਿੱਚ ਐਲਪੀਯੂ ਦੇ ਵਿਦਿਆਰਥੀਆਂ ਨੇ ਐਤਵਾਰ ਨੂੰ ਕੈਂਪਸ ਵਿੱਚ ਭੰਨਤੋੜ ਕੀਤੀ ਅਤੇ ਨੈਸ਼ਨਲ ਹਾਈਵੇਅ 44 ਨੂੰ ਜਾਮ ਕਰ ਦਿੱਤਾ, ਜਿਸ ਵਿੱਚ ਦਾਅਵਾ ਕੀਤਾ ਸੀ ਕਿ ਇੱਕ ਵਿਦਿਆਰਥਣ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਬਾਹਰੀ ਵਿਅਕਤੀ ਵਲੋਂ ਜ਼ਬਰ-ਜ਼ਿਨਾਹ ਕੀਤਾ ਗਿਆ।

ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ

ਮੁੱਖ ਮੰਤਰੀ ਸਮਰਾਟ ਚੌਧਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ "X" 'ਤੇ ਪੋਸਟ ਕਰਦੇ ਹੋਏ ਕਿਹਾ, "ਮੈਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨਾਲ ਫ਼ੋਨ 'ਤੇ ਗੱਲ ਕੀਤੀ। ਉਨ੍ਹਾਂ ਨੇ ਮੈਨੂੰ ਬਿਹਾਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਕਦਮ ਚੁੱਕਣ ਦਾ ਭਰੋਸਾ ਦਿੱਤਾ।" ਇਸ ਯੂਨੀਵਰਸਿਟੀ ਵਿੱਚ ਬਿਹਾਰ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਦੇ ਹਨ। ਅਸ਼ੋਕ ਮਿੱਤਲ, ਛੇ ਹੋਰ ਰਾਜ ਸਭਾ ਮੈਂਬਰਾਂ ਦੇ ਨਾਲ, ਇਸ ਸਾਲ ਅਪ੍ਰੈਲ ਵਿੱਚ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ : ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ ਜਵਾਕੜੀ; 10 ਘੰਟਿਆਂ ਮਗਰੋਂ 250 ਫੁੱਟ ਬੋਰਵੈੱਲ 'ਚੋਂ ਬਾਹਰ ਕੱਢੀ ਦੇਹ

ਐਲਪੀਯੂ ਪ੍ਰਸ਼ਾਸਨ ਵੱਲੋਂ ਸੋਮਵਾਰ ਤੋਂ 10 ਦਿਨਾਂ ਲਈ ਕਲਾਸਾਂ ਮੁਅੱਤਲ ਕਰਨ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਨੂੰ ਜਾਂਦੇ ਹੋਏ ਦੇਖਿਆ ਗਿਆ। ਯੂਨੀਵਰਸਿਟੀ ਨੇ ਅਗਲੇ ਨੋਟਿਸ ਤੱਕ ਛਿਮਾਹੀ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਹੈ। ਯੂਨੀਵਰਸਿਟੀ ਨੇ ਕਿਹਾ ਹੈ ਕਿ ਵਿਦਿਆਰਥੀ ਇਸ ਸਮੇਂ ਦੌਰਾਨ ਆਪਣੇ ਮਾਪਿਆਂ ਜਾਂ ਸਰਪ੍ਰਸਤਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਘਰ ਜਾਣ ਦੀ ਚੋਣ ਕਰ ਸਕਦੇ ਹਨ। ਇਸ ਦੇ ਨਾਲ ਹੀ ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਹੋਸਟਲ ਜਾਂ ਰਿਹਾਇਸ਼ ਦੇ ਅੰਦਰ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News