ਦਿੱਲੀ ’ਚ ਉਪ ਰਾਜਪਾਲ ਨੇ ਅਧਿਆਪਕਾਂ ਨੂੰ ਫਿਨਲੈਂਡ ਭੇਜਣ ਦੀ ਦਿੱਤੀ ਮਨਜ਼ੂਰੀ

03/05/2023 11:23:46 AM

ਨਵੀਂ ਦਿੱਲੀ (ਭਾਸ਼ਾ)- ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ’ਚ ਸਿਖਲਾਈ ਦਿਵਾਉਣ ਦੇ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਪ ਰਾਜਪਾਲ ਨੇ ਸਿਖਲਾਈ ਲਈ ਫਿਨਲੈਂਡ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਗਿਣਤੀ 52 ਤੋਂ ਵਧਾ ਕੇ 87 ਕਰ ਦਿੱਤੀ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਉਪ ਰਾਜਪਾਲ ਦਫ਼ਤਰ ਦੀ ਕਈ ਮੁੱਦਿਆਂ ’ਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਦਿੱਲੀ ਸਰਕਾਰ ਨਾਲ ਤਕਰਾਰ ਚੱਲ ਰਹੀ ਹੈ, ਜਿਨ੍ਹਾਂ ’ਚ ਸਕੂਲੀ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਦੀ ਯੋਜਨਾ ਵੀ ਸ਼ਾਮਲ ਸੀ। ਸਕਸੈਨਾ ਨੇ ਆਪਣੀ ਮਨਜ਼ੂਰੀ 'ਚ ਇਹ ਜ਼ਿਕਰ ਕੀਤਾ ਹੈ ਕਿ ਅਤੀਤ 'ਚ ਸੰਚਾਲਿਤ ਕੀਤੇ ਗਏ ਵਿਦੇਸ਼ੀ ਸਿਖਲਾਈ ਪ੍ਰੋਗਰਾਮਾਂ ਦੇ ਮੁਲਾਂਕਣ ਪ੍ਰਭਾਵ ਨੂੰ ਰਿਕਾਰਡ 'ਚ ਲਿਆਉਣ ਤੋਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਇਨਕਾਰ ਕਰ ਦਿੱਤਾ ਸੀ।


DIsha

Content Editor

Related News