ਕਸ਼ਮੀਰ ਦੀ ਪਵਿੱਤਰ ਭੂਮੀ ਤੋਂ ਅੱਤਵਾਦ ਨੂੰ ਜੜ੍ਹ ਤੋਂ ਉਖਾੜ ਸੁੱਟਾਂਗੇ : ਮਨੋਜ ਸਿਨਹਾ

08/09/2021 10:38:07 AM

ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਐਤਵਾਰ ਨੂੰ ਕੁਲਗਾਮ ਜ਼ਿਲ੍ਹੇ ਦੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦਾ ਇਹ ਦੌਰਾ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਪੱਸ਼ਟ ਸੰਦੇਸ਼ ਹੈ ਕਿ ਅੱਤਵਾਦ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ ਜਾਵੇਗਾ। ਸਿਨਹਾ ਦੇ ਦੌਰੇ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਆਦਿਜਨ ਕ੍ਰਾਂਸਿੰਗ 'ਤੇ ਆਵਾਜਾਈ ਵਿਵਸਥਾ 'ਚ ਜੁਟੇ ਪੁਲਸ ਦੇ ਇਕ ਦਲ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਸੀ, ਜਿਸ 'ਚ ਇਕ ਪੁਲਸ ਮੁਲਾਜ਼ਮ ਦੀ ਜਾਨ ਚੱਲੀ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਸਿਨਹਾ ਨੇ ਆਪਣੇ ਦੌਰੇ ਤੋਂ ਬਾਅਦ ਕਿਹਾ,''ਸ਼ਨੀਵਾਰ ਸ਼ਾਮ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੇਰਾ ਦੌਰਾ, ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਪੱਸ਼ਟ ਸੰਦੇਸ਼ ਹੈ ਕਿ ਅਸੀਂ ਇਸ ਪਵਿੱਤਰ ਜ਼ਮੀਨ ਤੋਂ ਅੱਤਵਾਦ ਨੂੰ ਜੜ੍ਹ ਤੋਂ ਉਖਾੜ ਸੁੱਟਾਂਗੇ। ਸਰਕਾਰ ਵਿਕਾਸ ਨੂੰ ਇਕ ਅੰਦੋਲਨ ਬਣਾਉਣਾ ਚਾਹੁੰਦੀ ਹੈ।''

ਇਹ ਵੀ ਪੜ੍ਹੋ : ਕੁਲਗਾਮ 'ਚ ਪੁਲਸ ਪਾਰਟੀ 'ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ

ਹਮਲੇ 'ਚ ਸ਼ਹੀਦ ਹੋਏ ਪੁਲਸ ਮੁਲਾਜ਼ਮ ਦੀ ਪਛਾਣ ਕਾਂਸਟੇਬਲ ਨਿਸਾਰ ਅਹਿਮਦ ਵਾਗਯੇ ਦੇ ਰੂਪ 'ਚ ਕੀਤੀ ਗਈ ਹੈ। ਉੱਪ ਰਾਜਪਾਲ ਨੇ ਟਵੀਟ ਕੀਤਾ,''ਅੱਜ ਕੁਲਗਾਮ ਦਾ ਦੌਰਾ ਕੀਤਾ। ਸ਼ਨੀਵਾਰ ਨੂੰ ਹੋਏ ਹਮਲੇ 'ਚ ਸ਼ਹੀਦ ਨਿਸਾਰ ਅਹਿਮਦ ਨੂੰ ਉਨ੍ਹਾਂ ਦੇ ਸਰਵਉੱਚ ਬਲੀਦਾਨ ਲਈ ਸ਼ਰਧਾਂਜਲੀ ਦਿੱਤੀ। ਪੂਰਾ ਜੰਮੂ ਕਸ਼ਮੀਰ ਪ੍ਰਸ਼ਾਸਨ ਸੋਗ ਪੀੜਤ ਪਰਿਵਾਰ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।'' ਹਮਲੇ ਦੀ ਨਿੰਦਾ ਕਰਦੇ ਹੋਏ ਸਿਨਹਾ ਨੇ ਕਿਹਾ ਕਿ ਅੱਤਵਾਦੀ ਆਪਣੀਆਂ ਯੋਜਨਾਵਾਂ 'ਚ ਕਾਮਯਾਬ ਨਹੀਂ ਹੋਣਗੇ ਅਤੇ ਅਜਿਹੇ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਕਾਸ ਦੇ ਏਜੰਡੇ 'ਚ ਨੌਜਵਾਨਾਂ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : NIA ਨੇ ਜੰਮੂ-ਕਸ਼ਮੀਰ ਦੇ 14 ਜ਼ਿਲ੍ਹਿਆਂ ’ਚ ਮਾਰੇ ਛਾਪੇ


DIsha

Content Editor

Related News