ਲਖਨਊ-ਆਗਰਾ ਐਕਸਪ੍ਰੈੱਸ ਵੇਅ 'ਤੇ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ
Saturday, May 18, 2019 - 10:44 AM (IST)

ਲਖਨਊ—ਉਤਰ ਪ੍ਰਦੇਸ਼ ਦੇ ਉੱਨਾਵ 'ਚ ਅੱਜ ਭਾਵ ਸ਼ਨੀਵਾਰ ਸਵੇਰਸਾਰ ਲਖਨਊ-ਆਗਰਾ ਐਕਸਪ੍ਰੈੱਸ ਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ, ਜਿਨ੍ਹਾਂ 'ਚੋਂ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰੂਗ੍ਰਾਮ ਤੋਂ ਬਿਹਾਰ ਜਾ ਰਹੀ ਵਾਲਵੋ ਬੱਸ ਦੀ ਉੱਨਾਵ 'ਚ ਟ੍ਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜਬਰਦਸਤ ਹੋਈ ਕਿ ਵਾਲਵੋ ਬੱਸ ਪਲਟ ਗਈ, ਜਿਸ 'ਚ ਮੌਜੂਦ 5 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 30 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆ।