ਲਖਨਊ ਹਵਾਈ ਅੱਡੇ ਦੇ ਲੇਬਰ ਰੂਮ ''ਚ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Tuesday, Oct 06, 2026 - 10:56 AM (IST)

ਲਖਨਊ ਹਵਾਈ ਅੱਡੇ ਦੇ ਲੇਬਰ ਰੂਮ ''ਚ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਮੰਗਲਵਾਰ ਨੂੰ ਹਵਾਈ ਅੱਡੇ ਦੇ ਅਹਾਤੇ ਦੇ ਲੇਬਰ ਰੂਮ ਵਿੱਚ ਭਿਆਨਕ ਅੱਗ ਲੱਗੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਹਵਾਈ ਅੱਡੇ 'ਤੇ ਤਾਇਨਾਤ ਸੁਰੱਖਿਆ ਏਜੰਸੀਆਂ, ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਮੌਕੇ 'ਤੇ ਬਚਾਅ ਅਤੇ ਰਾਹਤ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। 

ਇਹ ਵੀ ਪੜ੍ਹੋ : ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ

ਹਵਾਈ ਅੱਡੇ ਦੇ ਅਹਾਤੇ ਦੇ ਲੇਬਰ ਰੂਮ ਵਿੱਚ ਅੱਗ ਕਿਵੇਂ ਲੱਗੀ, ਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਹੱਥ ਨਹੀਂ ਲੱਗੀ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਇਸ ਘਟਨਾ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਥੋੜ੍ਹੇ ਹੀ ਸਮੇਂ ਵਿੱਚ ਤਿੰਨ ਮੰਜ਼ਿਲਾ ਅਸਥਾਈ ਇਮਾਰਤ ਪੂਰੀ ਤਰ੍ਹਾਂ ਸੜ ਗਈ ਅਤੇ ਇਸ ਦਾ ਉੱਡਦਾ ਕਾਲਾ ਧੂੰਆਂ ਕਰੀਬ 2 ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਿਹਾ ਸੀ। ਦੂਜੇ ਪਾਸੇ ਇਸ ਘਟਨਾ ਨਾਲ ਉਡਾਣ ਸੰਚਾਲਨ ਪ੍ਰਭਾਵਿਤ ਨਹੀਂ ਹੋਇਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News