ਮਕਾਨ ਮਾਲਕ ਪ੍ਰੇਮਿਕਾ ਦਾ ਕਰਦਾ ਸੀ ਜਿਨਸੀ ਸ਼ੋਸ਼ਣ, ਪ੍ਰੇਮੀ ਨੇ ਗਲ਼ ਵੱਢ ਨਾਲੇ 'ਚ ਸੁੱਟੀ ਲਾਸ਼
Wednesday, May 08, 2024 - 03:18 PM (IST)
ਲਖਨਊ- ਉੱਤਰ ਪ੍ਰਦੇਸ਼ ਪੁਲਸ ਨੇ ਤਿੰਨ ਮਹੀਨੇ ਪੁਰਾਣੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਦਰਅਸਲ ਵਜ਼ੀਰਗੰਜ 'ਚ ਇਕ 13 ਸਾਲਾ ਨਾਬਾਲਗ ਕੁੜੀ ਅਤੇ ਉਸ ਦੇ 19 ਸਾਲਾ ਪ੍ਰੇਮੀ ਨੂੰ ਉਸ ਦੇ ਮਕਾਨ ਮਾਲਕ ਦੇ ਕਤਲ ਦੇ ਦੋਸ਼ ਵਿਚ ਕਾਬੂ ਕੀਤਾ ਹੈ, ਜੋ ਕਿ ਲੰਬੇ ਸਮੇਂ ਤੋਂ ਉਸ ਨੂੰ ਤੰਗ-ਪਰੇਸ਼ਾਨ ਕਰਦਾ ਸੀ। ADCP ਪੱਛਮੀ ਜ਼ੋਨ, ਵਿਸ਼ਵਜੀਤ ਸ੍ਰੀਵਾਸਤਵ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਬੰਟੀ ਕਸ਼ਯਪ ਅਤੇ ਉਸ ਦੀ ਨਾਬਾਲਗ ਪ੍ਰੇਮਿਕਾ ਵਜੋਂ ਹੋਈ ਹੈ। ਦੋਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿਚ IPC ਦੀ ਧਾਰਾ- 302 ਤਹਿਤ ਕਤਲ ਦਾ ਕੇਸ ਪਹਿਲਾਂ ਹੀ ਦਰਜ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ- ਲਵ ਮੈਰਿਜ ਦੇ 19 ਸਾਲ ਬਾਅਦ ਸਾਲੇ ਨੇ ਜੀਜੇ ਨੂੰ ਦਿੱਤੀ ਖ਼ੌਫਨਾਕ ਸਜ਼ਾ, ਉਜਾੜਿਆ ਭੈਣ ਦਾ ਸੁਹਾਗ
ADCP ਨੇ ਕਿਹਾ ਕਿ ਪੁਲਸ ਨੇ ਇਕ ਹਥਿਆਰ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਨ੍ਹਾਂ ਨੇ ਕਤਲ ਲਈ ਕੀਤੀ ਹੈ। ਅਪਰਾਧ ਸ਼ਾਖਾ ਦੀ ਇਕ ਟੀਮ ਵਲੋਂ ਇਸ ਕੇਸ ਦੀ ਜਾਂਚ ਕੀਤੀ ਗਈ। ਪੁਲਸ ਮੁਤਾਬਕ ਸ਼ਿਆਮ ਚੰਦਰ ਗੁਪਤਾ (56) ਦੀ ਲਾਸ਼ 3 ਮਾਰਚ ਨੂੰ ਵਜ਼ੀਰਗੰਜ ਇਲਾਕੇ 'ਚ ਰਿਵਰ ਬੈਂਕ ਕਾਲੋਨੀ 'ਚ ਇਕ ਨਾਲੇ 'ਚੋਂ ਮਿਲੀ ਸੀ। ਮ੍ਰਿਤਕ ਦੇ ਪੁੱਤਰ ਅੰਕੁਰ ਗੁਪਤਾ ਨੇ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ। ਪੁਲਸ ਨੇ ਦੱਸਿਆ ਕਿ ਸ਼ਿਆਮ ਚੰਦਰ ਗੁਪਤਾ ਨਾਬਾਲਗ ਕੁੜੀ ਦਾ ਜਿਨਸੀ ਸ਼ੋਸ਼ਣ ਕਰਦਾ ਸੀ।
ਇਹ ਵੀ ਪੜ੍ਹੋ- ਪੁੰਛ ਅੱਤਵਾਦੀ ਹਮਲਾ: 2 ਅੱਤਵਾਦੀਆਂ ਦੇ ਸਕੈੱਚ ਜਾਰੀ, ਪਤਾ ਦੱਸਣ ਵਾਲੇ ਨੂੰ ਮਿਲੇਗਾ 20 ਲੱਖ ਦਾ ਇਨਾਮ
ਪੁਲਸ ਦੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਸ ਦੀਆਂ ਹਰਕਤਾਂ ਤੋਂ ਤੰਗ ਆ ਕੇ ਨਾਬਾਲਗ ਕੁੜੀ ਨੇ ਆਪਣੇ ਪ੍ਰੇਮੀ ਬੰਟੀ ਨੂੰ ਸਾਰੀ ਗੱਲ ਦੱਸ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਖਤਮ ਕਰਨ ਦੀ ਸਾਜਿਸ਼ ਰਚੀ। ਨਾਬਾਲਗ ਕੁੜੀ ਨੇ ਉਸ ਦਾ ਗਲਾ ਵੱਢਿਆ ਅਤੇ ਫਿਰ ਲਾਸ਼ ਨੂੰ ਬੈੱਡਸ਼ੀਟ 'ਚ ਲਪੇਟ ਕੇ ਘਟਨਾ ਸਥਾਨ ਤੋਂ ਭੱਜਣ ਤੋਂ ਪਹਿਲਾਂ ਘਰ ਦੇ ਪਿੱਛੇ ਨਾਲੇ ਵਿੱਚ ਸੁੱਟ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8