ਲੁਧਿਆਣਾ ਗੈਸ ਲੀਕ ਘਟਨਾ 'ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ

Monday, May 01, 2023 - 01:37 PM (IST)

ਲੁਧਿਆਣਾ ਗੈਸ ਲੀਕ ਘਟਨਾ 'ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ- ਬੀਤੇ ਦਿਨ ਲੁਧਿਆਣੇ ਦੇ ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਇਸ ਦੁਖ਼ਦ ਘਟਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ ਟਵੀਟ ਕਰ ਕੇ ਦਿੱਤੀ ਗਈ। 

ਇਹ ਵੀ ਪੜ੍ਹੋ- ਲੁਧਿਆਣਾ ਗੈਸ ਲੀਕ ਘਟਨਾ ’ਚ ਹੁਣ ਤਕ 11 ਲੋਕਾਂ ਦੀ ਮੌਤ, ਰਾਹਤ ਕਾਰਜ ਅਜੇ ਵੀ ਜਾਰੀ

PunjabKesari

ਦੱਸਣਯੋਗ ਹੈ ਕਿ ਲੁਧਿਆਣਾ ਦੇ ਗਿਆਸਪੁਰਾ ਰਿਹਾਇਸ਼ੀ ਇਲਾਕੇ 'ਚ ਐਤਵਾਰ ਨੂੰ ਇਕ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਬੀਮਾਰ ਹੋ ਗਏ। ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਮਗਰੋਂ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ 'ਚ 5 ਔਰਤਾਂ ਅਤੇ 4 ਪੁਰਸ਼ਾਂ ਸਮੇਤ 2 ਬੱਚੇ ਸ਼ਾਮਲ ਹਨ। ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ। ਮਰਨ ਵਾਲਿਆਂ 'ਚ 5 ਲੋਕ ਇਕੋ ਪਰਿਵਾਰ ਦੇ ਹਨ, ਜੋ ਕਿ ਗਯਾ ਸੂਬੇ ਨਾਲ ਸਬੰਧ ਰੱਖਦੇ ਹਨ। ਹਾਦਸਾ ਸਵੇਰੇ 7:15 ਵਜੇ ਸ਼ਹਿਰ ਦੇ ਗਿਆਸਪੁਰਾ ਇੰਡਸਟਰੀਅਲ ਏਰੀਆ ਨੇੜੇ ਇਕ ਇਮਾਰਤ ਵਿਚ ਬਣੇ ਮਿਲਕ ਬੂਥ ਵਿਚ ਵਾਪਰਿਆ।

ਇਹ ਵੀ ਪੜ੍ਹੋ- ਮਹਾਰਾਸ਼ਟਰ 'ਚ ਇਮਾਰਤ ਹਾਦਸਾ; 18 ਘੰਟੇ ਬਾਅਦ ਮਲਬੇ 'ਚੋਂ ਜ਼ਿੰਦਾ ਕੱਢਿਆ ਸ਼ਖ਼ਸ, ਤਲਾਸ਼ੀ ਮੁਹਿੰਮ ਜਾਰੀ

PunjabKesari


author

Tanu

Content Editor

Related News