ਲਗਜ਼ਰੀ ਕਾਰ ਨੂੰ ਲੈ ਕੇ ਲੜ ਪਏ ਪਿਓ-ਪੁੱਤ, ਰਾਡ ਮਾਰ-ਮਾਰ...
Friday, Oct 10, 2025 - 01:09 PM (IST)

ਤਿਰੂਵਨੰਤਪੁਰਮ : ਤਿਰੂਵਨੰਤਪੁਰਮ ਵਿੱਚ ਇੱਕ ਨੌਜਵਾਨ ਵਲੋਂ ਆਪਣੇ ਪਿਤਾ ਤੋਂ ਲਗਜ਼ਰੀ ਕਾਰ ਦੀ ਮੰਗ ਕੀਤੀ ਗਈ, ਜਿਸ ਨੂੰ ਲੈ ਕੇ ਦੋਵਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਪਿਓ ਨੇ ਗੁੱਸੇ ਵਿਚ ਆ ਕੇ ਆਪਣੇ ਪੁੱਤਰ ਦੇ ਸਿਰ 'ਤੇ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਹ ਘਟਨਾ ਵੀਰਵਾਰ ਦੁਪਹਿਰ ਨੂੰ ਵਾਂਚਿਯੂਰ ਨੇੜੇ ਉਨ੍ਹਾਂ ਦੇ ਘਰ ਵਾਪਰੀ ਹੈ।
ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ
ਪੁਲਿਸ ਮੁਤਾਬਕ ਘਟਨਾ ਵਿੱਚ ਜ਼ਖਮੀ ਹੋਏ 28 ਸਾਲਾ ਪੁੱਤਰ ਨੂੰ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇ ਪਿਤਾ ਵਿਰੁੱਧ ਭਾਰਤੀ ਦੰਡ ਵਿਧਾਨ ਦੇ ਤਹਿਤ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਹ ਇਸ ਸਮੇਂ ਲੁਕਿਆ ਹੋਇਆ ਹੈ। ਵਾਂਚਿਯੂਰ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦੇ ਪਿਤਾ ਨੇ ਹਾਲ ਹੀ ਵਿੱਚ ਆਪਣੇ ਪੁੱਤਰ ਲਈ ਇੱਕ ਮਹਿੰਗਾ ਮੋਟਰਸਾਈਕਲ ਖਰੀਦਿਆ ਸੀ। ਨੌਜਵਾਨ ਮੋਟਰਸਾਈਕਲ ਮਿਲਣ ਤੋਂ ਸੰਤੁਸ਼ਟ ਨਹੀਂ ਸੀ, ਜਿਸ ਕਾਰਨ ਉਹ ਇੱਕ ਲਗਜ਼ਰੀ ਕਾਰ ਦੀ ਮੰਗ ਕਰ ਰਿਹਾ ਸੀ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਅਧਿਕਾਰੀ ਨੇ ਕਿਹਾ ਕਿ ਵੀਰਵਾਰ ਨੂੰ ਇਸ ਮੁੱਦੇ 'ਤੇ ਉਨ੍ਹਾਂ ਦੇ ਘਰ ਵਿੱਚ ਝਗੜਾ ਹੋ ਗਿਆ ਅਤੇ ਪੁੱਤਰ ਨੇ ਆਪਣੇ ਪਿਤਾ 'ਤੇ ਹਮਲਾ ਕਰ ਦਿੱਤਾ। ਪਿਓ ਨੇ ਪੁੱਤਰ ਤੋਂ ਬਦਲਾ ਲੈਣ ਲਈ ਰਾਡ ਨਾਲ ਉਸ ਦੇ ਸਿਰ 'ਤੇ ਜ਼ੋਰਦਾਰ ਹਮਲਾ ਕਰ ਦਿੱਤਾ। ਪੁਲਸ ਨੇ ਕਿਹਾ ਕਿ ਗੁਆਂਢੀਆਂ ਅਤੇ ਪਰਿਵਾਰਕ ਮੈਂਬਰਾਂ ਦੇ ਅਨੁਸਾਰ ਪੁੱਤਰ ਬੇਰੁਜ਼ਗਾਰ ਸੀ ਅਤੇ ਹਮੇਸ਼ਾ ਮਹਿੰਗੀਆਂ ਚੀਜ਼ਾਂ ਦੀ ਮੰਗ ਕਰਦਾ ਸੀ ਅਤੇ ਜੇਕਰ ਉਸ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਨ ਤਾਂ ਉਹ ਜਲਦੀ ਗੁੱਸੇ ਹੋ ਜਾਂਦਾ ਸੀ। ਉਹਨਾਂ ਕਿਹਾ, "ਪਿਤਾ ਨੇ ਆਪਣਾ ਫ਼ੋਨ ਬੰਦ ਕਰ ਦਿੱਤਾ ਹੈ ਅਤੇ ਕਿਤੇ ਲੁਕਿਆ ਹੋਇਆ ਹੈ। ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਸਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ।"
ਪੜ੍ਹੋ ਇਹ ਵੀ : ਉੱਡਣ ਭਰਦੇ ਸਾਰ ਜਹਾਜ਼ ਨਾਲ ਵੱਡਾ ਹਾਦਸਾ, ਏਅਰਪੋਰਟ 'ਤੇ ਪਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।