ਭਾਰਤ ਨੇ ਕਦੇ ਕਿਸੇ ਦੇਸ਼ ’ਤੇ ਹਮਲਾ ਨਹੀਂ ਕੀਤਾ, ਨਾ ਹੀ ਕਰੇਗਾ : ਨਾਇਡੂ

08/31/2019 5:42:56 PM

ਹੈਦਰਾਬਾਦ (ਵਾਰਤਾ)— ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਸ਼ਨੀਵਾਰ ਯਾਨੀ ਕਿ ਅੱਜ ਕਿਹਾ ਕਿ ਭਾਰਤ ਨੇ ਕਦੇ ਕਿਸੇ ਦੇਸ਼ ’ਤੇ ਹਮਲਾ ਨਹੀਂ ਕੀਤਾ ਅਤੇ ਨਾ ਹੀ ਉਹ ਕਦੇ ਭਵਿੱਖ ’ਚ ਅਜਿਹਾ ਕਰੇਗਾ। ਵੈਂਕਈਆ ਨੇ ਹਾਲਾਂਕਿ ਇਹ ਵੀ ਕਿਹਾ ਕਿ ਜੇਕਰ ਕੋਈ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਅੰਦਾਜੀ ਕਰੇਗਾ ਤਾਂ ਉਸ ਨੂੰ ਜਵਾਬ ਦਿੱਤਾ ਜਾਵੇਗਾ। ਸਾਡਾ ਗੁਆਂਢੀ ਦੇਸ਼ (ਪਾਕਿਸਤਾਨ) ਜੋ ਖੁਦ ਅੱਤਵਾਦ ਨੂੰ ਹੱਲਾਸ਼ੇਰੀ ਦੇ ਰਿਹਾ ਹੈ।  ਉਸ ਦੇ ਨਾਲ ਸਾਰਿਆਂ ਨੂੰ ਇਹ ਗੱਲ ਸਮਝ ’ਚ ਆਉਣੀ ਚਾਹੀਦੀ ਹੈ।

ਵੈਂਕਈਆ ਨੇ ਇਸ ਦੇ ਨਾਲ ਹੀ ਕਿਹਾ ਕਿ ਭਾਰਤ ਇਕ ਸ਼ਾਂਤੀ ਪਸੰਦ ਦੇਸ਼ ਹੈ ਅਤੇ ਸਾਰਿਆਂ ਨੂੰ ਖੁਸ਼ ਦੇਖਣਾ ਚਾਹੁੰਦਾ ਹੈ। ਅਸੀਂ ਆਪਣੇ ਗੁਆਂਢੀ ਦੇਸ਼ਾਂ ਨਾਲ ਮਿੱਤਰਤਾਪੂਰਨ ਰਿਸ਼ਤੇ ਚਾਹੁੰਦੇ ਹਾਂ। ਉਨ੍ਹਾਂ ਨੇ ਦੇਸ਼ ਦੀ ਵਿਦੇਸ਼ ਨੀਤੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਸੀਂ ਕਿਸੇ ਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਨਹੀਂ ਦਿੰਦੇ ਅਤੇ ਨਾ ਹੀ ਕਿਸੇ ਵੀ ਦੇਸ਼ ਨੂੰ ਸਾਡੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣਾ ਚਾਹੀਦਾ ਹੈ।


Tanu

Content Editor

Related News