ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਲਗਵਾਈ ਕੋਵਿਡ-19 ਵੈਕਸੀਨ

Monday, Mar 01, 2021 - 04:51 PM (IST)

ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਲਗਵਾਈ ਕੋਵਿਡ-19 ਵੈਕਸੀਨ

ਨਵੀਂ ਦਿੱਲੀ— ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਸੋਮਵਾਰ ਯਾਨੀ ਕਿ ਅੱਜ ਚੇਨਈ ਦੇ ਸਰਕਾਰੀ ਮੈਡੀਕਲ ਕਾਲਜ ਵਿਚ ਕੋਵਿਡ-19 ਵੈਕਸੀਨ ਦੀ ਪਹਿਲੀ ਖ਼ੁਰਾਕ ਲਗਵਾਈ ਅਤੇ ਸਾਰਿਆਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੂੰ 28 ਦਿਨਾਂ ਬਾਅਦ ਕੋਵਿਡ-19 ਦੀ ਦੂਜੀ ਖ਼ੁਰਾਕ ਦਿੱਤੀ ਜਾਵੇਗੀ। ਨਾਇਡੂ ਨੇ ਟੀਕਾ ਲਗਵਾਉਂਦੇ ਹੋਏ ਆਪਣੀ ਤਸਵੀਰ ਵੀ ਸਾਂਝੀ ਕੀਤੀ। 

PunjabKesari

ਨਾਇਡੂ ਨੇ ਉੱਪ ਰਾਸ਼ਟਰਪਤੀ ਸਕੱਤਰੇਤ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਕਿ ਮੈਂ ਸਰਕਾਰੀ ਮੈਡੀਕਲ ਕਾਲਜ, ਚੇਨਈ ਵਿਚ ਅੱਜ ਕੋਵਿਡ-19 ਵੈਕਸੀਨ ਦੀ ਪਹਿਲੀ ਖ਼ੁਰਾਕ ਲਗਵਾਈ। ਮੈਂ 28 ਦਿਨਾਂ ਬਾਅਦ ਦੂਜੀ ਖ਼ੁਰਾਕ ਲਗਵਾਂਵਾਗਾ। ਨਾਇਡੂ ਨੇ ਅਜਿਹੇ ਸਾਰੇ ਲੋਕਾਂ ਨੂੰ ਸਰਗਰਮੀ ਨਾਲ ਟੀਕਾ ਲਗਵਾਉਣ ਦੀ ਅਪੀਲ ਕੀਤੀ, ਜੋ ਸਰਕਾਰ ਵਲੋਂ ਤੈਅ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਅਤੇ ਕਿਹਾ ਕਿ ਅਜਿਹਾ ਕਰ ਕੇ ਨਵੇਂ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿਚ ਸ਼ਾਮਲ ਹੋਵੋ। ਦੱਸਣਯੋਗ ਹੈ ਕਿ ਅੱਜ ਸਵੇਰੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਏਮਜ਼ ਵਿਚ ਕੋਵਿਡ-19 ਟੀਕੇ ਦੀ ਪਹਿਲੀ ਖ਼ੁਰਾਕ ਲਗਵਾਈ ਸੀ। 


author

Tanu

Content Editor

Related News